ਅਮਰੀਕਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਦੇਹ ਲਿਆਉਣ ਲਈ ਪ੍ਰਵਾਰ ਨੇ ਸਰਕਾਰ ਨੂੰ ਲਗਾਈ ਗੁਹਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਗੈਸ ਸਟੇਸ਼ਨ ’ਤੇ ਕੰਮ ਦੌਰਾਨ ਲੁਟੇਰਿਆਂ ਨੇ ਕੀਤਾ ਹਮਲਾ

Navjot Singh



ਕਪੂਰਥਲਾ: ਜ਼ਿਲ੍ਹੇ ਦੇ ਪਿੰਡ ਜਲਾਲ ਭੁਲਾਣਾ ਦੇ ਇਕ ਨੌਜਵਾਨ ਦੀ ਅਮਰੀਕਾ ’ਚ ਮੌਤ ਹੋਣ ਦੀ ਮੰਦਭਾਗੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਗੈਸ ਸਟੇਸ਼ਨ ਦੇ ਸਟੋਰ ’ਤੇ ਕੰਮ ਕਰਦੇ ਸਮੇਂ ਲੁਟੇਰਿਆਂ ਵਲੋਂ 30 ਸਾਲਾ ਪੰਜਾਬੀ ਨੌਜਵਾਨ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿਤਾ ਗਿਆ। ਇਸ ਵਾਰਦਾਤ ਦੀਆਂ ਸੀਸੀਟੀਵੀ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਇਹ ਵੀ ਪੜ੍ਹੋ: ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ BJP ਵਿਚ ਹੋਏ ਸ਼ਾਮਲ

ਪ੍ਰਵਾਰ ਅਨੁਸਾਰ ਨਵਜੋਤ ਸਿੰਘ ਅਜੇ ਕੁਵਾਰਾ ਸੀ ਅਤੇ ਪਿਛਲੇ ਸਾਲ ਹੀ ਉਹ ਅਮਰੀਕਾ ਗਿਆ ਸੀ। ਜਿਥੇ ਉਹ ਵਾਸ਼ਿੰਗਟਨ ਸਟੇਟ ਦੇ ਵੈਨਕੂਵਰ ਸ਼ਹਿਰ ਵਿਚ ਇਕ ਗੈਸ ਸਟੇਸ਼ਨ ਦੇ ਸਟੋਰ ’ਤੇ ਕੰਮ ਕਰ ਰਿਹਾ ਸੀ। ਸਟੋਰ 'ਤੇ ਕੰਮ ਦੌਰਾਨ ਲੁਟੇਰਿਆਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੰਦਿਆਂ ਉਸ ਨੂੰ ਗੋਲੀ ਮਾਰ ਦਿਤੀ।

ਇਹ ਵੀ ਪੜ੍ਹੋ: ਪਹਿਲਵਾਨਾਂ ਦੇ ਹੱਕ 'ਚ ਆਈਆਂ ਕਿਸਾਨ ਜਥੇਬੰਦੀਆਂ, 7 ਮਈ ਨੂੰ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਦਾ ਐਲਾਨ

ਇਸ ਦੌਰਾਨ ਨਵਜੋਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਨਵਜੋਤ ਸਿੰਘ ਦਾ ਦੂਜਾ ਭਰਾ ਵੀ ਵਿਦੇਸ਼ ਵਿਚ ਪੜ੍ਹਾਈ ਕਰ ਰਿਹਾ ਹੈ। ਪੀੜਤ ਪ੍ਰਵਾਰ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਨਾਲ ਮੁਲਾਕਾਤ ਕੀਤੀ ਅਤੇ ਨਵਜੋਤ ਸਿੰਘ ਦੀ ਦੇਹ ਭਾਰਤ ਲਿਆਉਣ ਲਈ ਮਦਦ ਦੀ ਗੁਹਾਰ ਲਗਾਈ ਹੈ।

ਇਹ ਵੀ ਪੜ੍ਹੋ: ਪਾਕਿਸਤਾਨ 'ਚ ਹਿੰਦੂ ਨੌਜਵਾਨ ਦੀ ਹੱਤਿਆ ਦੇ ਦੋਸ਼ 'ਚ ਪੁਲਿਸ ਅਧਿਕਾਰੀ 'ਤੇ ਮਾਮਲਾ ਦਰਜ : ਰਿਪੋਰਟ 

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਨੌਜਵਾਨਾਂ ਨੂੰ ਕੀਤੀ ਅਪੀਲ

ਉਧਰ ਦੂਜੇ ਪਾਸੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵਿਦੇਸ਼ਾਂ ਅੰਦਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਨੂੰ ਲੈ ਕੇ ਡੂੰਘੇ ਦੁਖ਼ ਅਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦ ਮਾਪਿਆਂ ਨੂੰ ਬੱਚਿਆਂ ਦੇ ਸਹਾਰੇ ਦੀ ਲੋੜ ਹੁੰਦੀ ਹੈ ਤਾਂ ਉਦੋਂ ਉਹ ਵਿਦੇਸ਼ਾਂ ਵਿਚ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ। ਸੰਤ ਸੀਚੇਵਾਲ ਨੇ ਨੌਜਵਾਨ ਪੀੜ੍ਹੀ ਨੂੰ ਹੱਥ ਜੋੜਦਿਆਂ ਅਪੀਲ ਕੀਤੀ ਕਿ ਉਹ ਇਥੇ ਮਾਪਿਆਂ ਕੋਲ ਰਹਿ ਕੇ ਕਿਰਤ ਕਰਨ ਅਤੇ ਅਪਣਾ ਭਵਿੱਖ ਬਣਾਉਣ। ਜੇਕਰ ਵਿਦੇਸ਼ ਜਾਣਾ ਵੀ ਹੈ ਤਾਂ ਇਥੋਂ ਕੁਝ ਸਿੱਖ ਕੇ ਜਾਉ।