‘ਵਾਇਸ ਆਫ਼ ਵਿਕਟੋਰੀਆ’ ਵੱਲੋਂ ਮੈਲਬੌਰਨ ’ਚ ਸਿੱਖ ਬੀਬੀਆਂ ਦਾ ਸਨਮਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

550ਵੇਂ ਪ੍ਰਕਾਸ਼ ਪੁਰਬ ਸਬੰਧੀ ਕਰਵਾਇਆ ਪ੍ਰੋਗਰਾਮ

Sikh women honored in Melbourne by 'Voice of Victoria'

ਮੈਲਬੌਰਨ (ਪਰਮਵੀਰ ਸਿੰਘ ਆਹਲੂਵਾਲੀਆ): ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਆਸਟ੍ਰੇਲੀਆ ਵਿਚ ਮੈਲਬੌਰਨ ਦੇ ਪੱਛਮੀ ਇਲਾਕੇ ਵਿਚ ਵਾਇਸ ਆਫ਼ ਵਿਕਟੋਰੀਆ ਵੱਲੋਂ ਸਿੱਖ ਫੋਰਮ ਆਸਟ੍ਰੇਲੀਆ ਅਤੇ ਹੋਰ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਬੀਬੀਆਂ ਲਈ ‘ਜਿਤੁ ਜੰਮਹਿ ਰਾਜਾਨ’ ਨਾਂਅ ਦਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ।

ਇਹ ਪ੍ਰੋਗਰਾਮ ਔਰਤਾਂ ਦੇ ਉਚ ਦਰਜੇ ਨੂੰ ਦਰਸਾਉਣ ਲਈ ਕੀਤਾ ਗਿਆ, ਜਿਵੇਂ ਕਿ ਸਿੱਖ ਧਰਮ ਵਿਚ ਔਰਤਾਂ ਨੂੰ ਉਚਾ ਦਰਜਾ ਪ੍ਰਾਪਤ ਹੈ। ਸਿੱਖਾਂ ਦੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਇਹ ਸ਼ਬਦ ਸੋ ਕਿਉਂ ਮੰਦਾ ਆਖਿਐ, ਜਿਤੁ ਜੰਮਹਿ ਰਾਜਾਨ, ਇਸ ਗੱਲ ਦੀ ਗਵਾਹੀ ਭਰਦਾ ਹੈ। ਇਸ ਪ੍ਰੋਗਰਾਮ ਦੌਰਾਨ ਸਿੱਖ ਬੀਬੀਆਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਕਵਿਤਾਵਾਂ ਅਤੇ ਸ਼ਬਦ ਗਾਏ ਗਏ।

ਇਸ ਸਮਾਗਮ ਦੌਰਾਨ ਵੱਖ ਵੱਖ ਬੁਲਾਰਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਔਰਤਾਂ ਪ੍ਰਤੀ ਸਿੱਖਿਆਵਾਂ ਦਾ ਵਿਖਿਆਨ ਕਰਦੇ ਹੋਏ ਆਪੋ ਅਪਣੇ ਵਿਚਾਰ ਪੇਸ਼ ਕੀਤੇ। ਪ੍ਰੋਗਰਾਮ ਦੇ ਆਖ਼ਰ ਵਿਚ ਵੱਖ-ਵੱਖ ਖੇਤਰਾਂ ਵਿਚ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੀਆਂ ਬੀਬੀਆਂ ਨੂੰ ਸੰਸਥਾ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ।

ਦੇਖੋ ਵੀਡੀਓ:

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।