Punjab News: ਅਮਰੀਕਾ 'ਚ ਸੜਕ ਹਾਦਸੇ ’ਚ ਪੰਜਾਬੀ ਦੀ ਹੋਈ ਮੌਤ, ਦੋ ਸਾਲ ਪਹਿਲਾਂ ਸਟੱਡੀ ਵੀਜ਼ਾ ’ਤੇ ਗਿਆ ਸੀ ਵਿਦੇਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

Punjab News: ਅਮਰੀਕਾ ਵਿਚ ਹੀ ਮ੍ਰਿਤਕ ਦੀ ਕੀਤਾ ਗਿਆ ਸਸਕਾਰ

Punjabi died in a road accident in America

Punjabi died in a road accident in America:  ਅਮਰੀਕਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਉਤਕਰਸ਼ ਮੁੰਜਾਲ ਵਾਸੀ ਜਲੰਧਰ ਵਜੋਂ ਹੋਈ ਹੈ। ਮ੍ਰਿਤਕ ਦੋ ਸਾਲ ਪਹਿਲਾਂ ਸਟੱਡੀ ਵੀਜ਼ਾ ’ਤੇ ਅਮਰੀਕਾ ਗਿਆ ਸੀ। ਜਾਣਕਾਰੀ ਅਨੁਸਾਰ ਅਮਰੀਕਾ ਵਿਚ ਫਲਾਈਓਵਰ ’ਤੇ ਇਕ ਕਾਰ ਪਲਟ ਜਾਣ ਕਾਰਨ ਸੜਕ ਹਾਦਸਾ ਵਾਪਰ ਗਿਆ।

ਘਰ ਵਿਚ ਮ੍ਰਿਤਕ ਦਾ ਵੱਡਾ ਭਰਾ ਉਤਸਵ ਤੇ ਮਾਤਾ-ਪਿਤਾ ਹਨ। ਭਰਾ ਪਿਛਲੇ ਪੰਜ ਸਾਲਾਂ ਤੋਂ ਕੈਨੇਡਾ ਵਿਚ ਰਹਿ ਰਿਹਾ ਹੈ। ਵੱਡੇ ਭਰਾ ਉਤਸਵ ਦੇ ਕੈਨੇਡਾ ਤੋਂ ਅਮਰੀਕਾ ਪਹੁੰਚਣ ਤੋਂ ਬਾਅਦ ਵੀਰਵਾਰ ਨੂੰ ਉਤਕਰਸ਼ ਦਾ ਸਸਕਾਰ ਕਰ ਦਿੱਤਾ ਗਿਆ। ਮਾਤਾ-ਪਿਤਾ ਭਾਰਤ ਤੋਂ ਅਮਰੀਕਾ ਨਹੀਂ ਜਾ ਸਕਦੇ ਸਨ, ਇਸ ਲਈ ਉਨ੍ਹਾਂ ਨੇ ਵੀਡੀਓ ਕਾਲ ਰਾਹੀਂ ਹੰਝੂ ਭਰੀਆਂ ਅੱਖਾਂ ਨਾਲ ਆਪਣੇ ਪੁੱਤਰ ਨੂੰ ਵਿਦਾਈ ਦਿੱਤੀ।