Canada News: ਕੈਨੇਡਾ ਵਿਚ ਪੰਜਾਬੀ ਟਰੱਕ ਡਰਾਈਵਰ ਦੀ ਹਾਦਸੇ ਵਿਚ ਮੌਤ, ਬੀਤੇ ਸਾਲ ਹੀ ਗਿਆ ਸੀ ਵਿਦੇਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

Canada News: ਦੋ ਸਾਲ ਦੀ ਧੀ ਦਾ ਸੀ ਪਿਤਾ

Punjabi truck driver dies in accident in Canada

Punjabi truck driver dies in accident in Canada: ਦੇਸ਼ 'ਚੋਂ ਹਰ ਰੋਜ਼ ਮੰਦਭਾਗੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਅਕਸਰ ਪੰਜਾਬੀ ਨੌਜਵਾਨ ਵਿਦੇਸ਼ਾਂ ਵਿਚ ਰੋਜ਼ੀ ਰੋਟੀ ਕਮਾਉਣ ਗਏ ਆਪਣੀ ਜਾਨ ਤੋਂ ਹੱਥ ਧੋ ਬੈਠਦੇ ਹਨ। ਅਜਿਹੀ ਹੀ ਮੰਦਭਾਗੀ ਖ਼ਬਰ ਕੈਨੇਡਾ ਤੋਂ ਸਾਹਮਣੇ ਆਈ ਹੈ, ਜਿਥੇ ਪੰਜਾਬੀ ਟਰੱਕ ਡਰਾਈਵਰ ਦੀ ਹਾਦਸੇ ਵਿਚ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ (29) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਕੈਨੇਡਾ 'ਚ ਹਾਈਵੇ 401 'ਤੇ ਓਸ਼ਾਵਾ ਨੇੜੇ 3 ਟਰੱਕਾਂ ਦੀ ਭਿਆਨਕ ਟੱਕਰ 'ਚ ਗੁਰਪ੍ਰੀਤ ਸਿੰਘ ਦੀ ਮੌਤ ਹੋ ਗਈ। ਉਹ ਬੀਤੇ ਸਾਲ ਹੀ ਆਪਣੇ ਪਰਿਵਾਰ ਨਾਲ ਕੈਨੇਡਾ 'ਚ ਆਇਆ ਸੀ। ਪੁਲਿਸ ਵਲੋਂ ਅਜੇ ਦੁਰਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ 2 ਸਾਲ ਦੀ ਧੀ ਦਾ ਪਿਤਾ ਸੀ।