ਭਾਰਤੀ ਮੂਲ ਦੀ ਕਮਲਾ ਹੈਰਿਸ ਅਮਰੀਕੀ ਰਾਸ਼ਟਰਪਤੀ ਚੋਣ ਦੀ ਦੌੜ 'ਚੋਂ ਬਾਹਰ

ਏਜੰਸੀ

ਖ਼ਬਰਾਂ, ਪੰਜਾਬੀ ਪਰਵਾਸੀ

ਭਾਰਤੀ ਮੂਲ ਦੀ ਅਮਰੀਕੀ ਸੰਸਦ ਮੈਂਬਰ ਕਮਲਾ ਹੈਰਿਸ ਨੇ ਸਾਲ 2020 'ਚ ਹੋਣ ਵਾਲੀਆਂ ਅਮਰੀਕੀ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ 'ਚੋਂ ਅਪਣਾ ਨਾਂ ਵਾਪਸ ਲੈ ਲਿਆ ਹੈ।

Kamala Harris

ਵਾਸ਼ਿੰਗਟਨ: ਭਾਰਤੀ ਮੂਲ ਦੀ ਅਮਰੀਕੀ ਸੰਸਦ ਮੈਂਬਰ ਕਮਲਾ ਹੈਰਿਸ ਨੇ ਸਾਲ 2020 'ਚ ਹੋਣ ਵਾਲੀਆਂ ਅਮਰੀਕੀ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ 'ਚੋਂ ਅਪਣਾ ਨਾਂ ਵਾਪਸ ਲੈ ਲਿਆ ਹੈ। 55 ਸਾਲਾ ਹੈਰਿਸ ਨੇ ਮੰਗਲਵਾਰ ਨੂੰ ਅਪਣੀ ਪ੍ਰਚਾਰ ਮੁਹਿੰਮ ਸਬੰਧੀ ਗੱਲ ਕਰਦਿਆਂ ਟਵੀਟ ਕਰ ਕੇ ਜਾਣਕਾਰੀ ਦਿਤੀ। ਹੈਰਿਸ ਨੇ ਟਵਿੱਟਰ 'ਤੇ ਦਸਿਆ,''ਮੈਂ ਅਫਸੋਸ ਨਾਲ ਅਪਣੇ ਸਮਰਥਕਾਂ ਤੋਂ ਮੁਆਫ਼ੀ ਮੰਗਦੇ ਹੋਏ ਦਸਣਾ ਚਾਹੁੰਦੀ ਹਾਂ ਕਿ ਮੈਂ ਅੱਜ ਅਪਣੀ ਚੋਣ ਮੁਹਿੰਮ ਖ਼ਤਮ ਕਰ ਰਹੀ ਹਾਂ ਪਰ ਮੈਂ ਇਹ ਸਪੱਸ਼ਟ ਕਰ ਦੇਣਾ ਚਾਹੁੰਦੀ ਹਾਂ ਕਿ ਲੋਕਾਂ ਨੂੰ ਨਿਆਂ ਅਤੇ ਸਾਰਿਆਂ ਨੂੰ ਨਿਆਂ ਲਈ ਚਲਾਈ ਇਸ ਮੁਹਿੰਮ ਲਈ ਮੈਂ ਹਰ ਰੋਜ਼ ਲੜਾਂਗੀ।''

ਕੈਲੀਫੋਰਨੀਆ ਤੋਂ ਡੈਮੋਕ੍ਰੇਟਿਕ ਪਾਰਟੀ ਦੀ ਸ਼ਕਤੀਸ਼ਾਲੀ ਸੰਸਦ ਮੈਂਬਰ ਨੇ ਕਿਹਾ,''ਰਾਸ਼ਟਰਪਤੀ ਚੋਣਾਂ ਲਈ ਪ੍ਰਚਾਰ ਮੁਹਿੰਮ ਨੂੰ ਜਾਰੀ ਰੱਖਣ ਲਈ ਮੇਰੇ ਕੋਲ ਵਿੱਤੀ ਸਰੋਤ ਨਹੀਂ ਹਨ ਮੈਂ ਕੋਈ ਅਰਬਪਤੀ ਨਹੀਂ ਹਾਂ।'' ਹੈਰਿਸ ਨੇ ਨਵੰਬਰ 2020 'ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਲਈ ਜਦ ਅਪਣੀ ਉਮੀਦਵਾਰੀ ਦਾ ਐਲਾਨ ਕੀਤਾ ਸੀ, ਤਦ ਪ੍ਰਚਾਰ ਮੁਹਿੰਮ ਸ਼ੁਰੂ ਕਰਨ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਇਸ ਉੱਚ ਅਹੁਦੇ ਲਈ ਮਜ਼ਬੂਤ ਦਾਅਵੇਦਾਰ ਦੇ ਰੂਪ 'ਚ ਦੇਖਿਆ ਜਾ ਰਿਹਾ ਸੀ।

ਉਨ੍ਹਾਂ ਨੇ ਅਪਣੇ ਗ੍ਰਹਿ ਨਗਰ ਆਕਲੈਂਡ (ਕੈਲੀਫੋਰਨੀਆ) 'ਚ ਸਮਰਥਕਾਂ ਦੀ ਭੀੜ ਵਿਚਕਾਰ ਇਸ ਸਾਲ ਜਨਵਰੀ 'ਚ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ।ਡੈਮੋਕ੍ਰੇਟਿਕ ਸੰਸਦ ਮੈਂਬਰ ਕਮਲਾ ਹੈਰਿਸ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਮੁੱਖ ਆਲੋਚਕ ਹੈ। ਕੈਲੀਫੋਰਨੀਆ ਦੀ ਸਾਬਕਾ ਅਟਾਰਨੀ ਜਨਰਲ ਕਮਲਾ ਹੈਰਿਸ 2016 'ਚ ਪਹਿਲੀ ਵਾਰ ਅਮਰੀਕੀ ਸੈਨੇਟ ਦੀ ਮੈਂਬਰ ਚੁਣੀ ਗਈ ਸੀ।

 


 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।