ਚੱਲ ਰਹੀ ਮੀਟਿੰਗ ਚੋਂ ਉਠ ਕੇ ਬਾਹਰ ਆਏ ਨਰਿੰਦਰ ਤੋਮਰ,ਪੀਊਸ ਗੋਇਲ ਤੇ ਸੋਮ ਪ੍ਰਕਾਸ਼

ਏਜੰਸੀ

ਖ਼ਬਰਾਂ, ਪੰਜਾਬੀ ਪਰਵਾਸੀ

ਅਧਿਕਾਰੀਆਂ ਨੂੰ ਲੈ ਕੇ ਬਾਹਰ ਨਿਕਲੇ ਕੇਂਦਰੀ ਮੰਤਰੀ

Narinder singh tomar

ਨਵੀਂ ਦਿੱਲੀ: ਖੇਤੀ ਕਾਨੂੰਨਾਂ 'ਤੇ ਚਰਚਾ ਸਬੰਧੀ 4 ਘੰਟੇ ਤੱਕ ਜਾਰੀ ਰਹੀ ਮੀਟਿੰਗ ਵਿਚ ਕੋਈ ਹੱਲ ਨਹੀਂ ਨਿਕਲ ਰਿਹਾ ਹੈ। ਕਿਸਾਨ ਜਥੇਬੰਦੀਆਂ ਨਾਲ ਜਾਰੀ ਪੰਜਵੇਂ ਦੌਰ ਦੀ ਮੀਟਿੰਗ ਵਿਚੋਂ ਉੱਠ ਕੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ, ਪੀਊਸ਼ ਗੋਇਲ ਤੇ ਸੋਮ ਪ੍ਰਕਾਸ਼ ਬਾਹਰ ਆ ਗਏ। 

ਕਿਸਾਨਾਂ ਨੇ ਕੇਂਦਰ ਸਰਕਾਰ ਕੋਲੋਂ ਸਿਰਫ਼ ਹਾਂ ਜਾਂ ਨਾਂਹ 'ਚ ਜਵਾਬ ਮੰਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਤਾਂ ਉਹ ਮਰਨ ਲਈ ਵੀ ਤਿਆਰ ਹਨ। ਕਿਸਾਨਾਂ ਨੇ ਕਿਹਾ ਕਿ ਅਸੀਂ ਚਰਚਾ ਨਹੀਂ ਕਾਨੂੰਨ ਰੱਦ ਕਰਵਾਉਣਾ ਚਾਹੁੰਦੇ ਹਾਂ।

ਕਿਸਾਨ ਜਥੇਬੰਦੀਆਂ ਨਾਲ ਪੰਜਵੇਂ ਗੇੜ ਦੀ ਮੀਟਿੰਗ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਨੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਕਿਸਾਨ ਅੰਦੋਲਨ ਦੌਰਾਨ ਜੋ ਬੱਚੇ ਤੇ ਬਜ਼ੁਰਗ ਬੈਠੇ ਹੋਏ ਹਨ, ਉਹਨਾਂ ਨੂੰ ਅੰਦੋਲਨ ਤੋਂ ਵਾਪਸ ਭੇਜ ਦਿੱਤਾ ਜਾਵੇ।