ਭ੍ਰਿਸ਼ਟਾਚਾਰ ਨੇ ਜਮਹੂਰੀਅਤ ਦੇ ਹਿਰਦੇ ਵਲੂੰਧਰੇ ਹਨ : ਐਮ. ਵੈਂਕਈਆ ਨਾਇਡੂ

ਏਜੰਸੀ

ਖ਼ਬਰਾਂ, ਪੰਜਾਬੀ ਪਰਵਾਸੀ

ਇਸ ਨਾਲ ਨਾ ਸਿਰਫ ਨੌਜਵਾਨ ਅਫਸਰਾਂ ਦੀ ਹੌਸਲਾ ਅਫਜ਼ਾਈ ਹੋਵੇਗੀ ਸਗੋਂ ਉਨ੍ਹਾਂ ਨੂੰ ਹੋਰ ਵਧੀਆ ਕੰਮ ਕਰਨ ਲਈ ਪ੍ਰੇਰਿਤ ਵੀ ਕੀਤਾ ਜਾਵੇਗਾ।

m venkaiah naidu

ਨਵੀਂ ਦਿੱਲੀ : ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਨੇ ਐਤਵਾਰ ਨੂੰ ਕਿਹਾ ਕਿ ਭ੍ਰਿਸ਼ਟਾਚਾਰ ਨੇ ਲੋਕਤੰਤਰ ਦੇ ਦਿਲ ਨੂੰ ਖੋਰਾ ਲਾਇਆ ਹੈ ਅਤੇ ਇਸ ਪ੍ਰਤੀ ਜ਼ੀਰੋ-ਟੌਲਰੈਂਸ ਨੀਤੀ ਦੀ ਅਪੀਲ ਕੀਤੀ ਹੈ। ਉਨ੍ਹਾਂ ਭ੍ਰਿਸ਼ਟਾਚਾਰ ਦੇ ਦੋਸ਼ੀ ਪਾਏ ਜਾਣ ਵਾਲੇ ਸਿਵਲ ਨੌਕਰਸ਼ਾਹਾਂ ਅਤੇ ਜਨਤਕ ਨੁਮਾਇੰਦਿਆਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਸਖ਼ਤ ਅਤੇ ਸਮਾਂਬੱਧ ਕਾਰਵਾਈ ਦੀ ਲੋੜ ’ਤੇ ਜ਼ੋਰ ਦਿੱਤਾ।

ਨਾਇਡੂ ਨੇ ਨੌਕਰਸ਼ਾਹਾਂ ਦੇ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲਿਆਂ ਦੇ ਤੇਜ਼ੀ ਨਾਲ ਨਿਪਟਾਰੇ 'ਤੇ ਵੀ ਜ਼ੋਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਚਿਤਾਵਨੀ ਦਿੱਤੀ ਕਿ ਢੁਕਵੀਂ ਕਾਰਵਾਈ ਕਰਨ ਵਾਲੇ ਅਧਿਕਾਰੀਆਂ ਨੂੰ ਨਿਰਾਸ਼ ਜਾਂ ਪ੍ਰੇਸ਼ਾਨ ਨਾ ਕੀਤਾ ਜਾਵੇ। ਉਪ ਰਾਸ਼ਟਰਪਤੀ ਸਕੱਤਰੇਤ ਵੱਲੋਂ ਜਾਰੀ ਬਿਆਨ ਅਨੁਸਾਰ, "ਭ੍ਰਿਸ਼ਟ ਸਿਵਲ ਨੌਕਰਸ਼ਾਹਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ ਪਰ ਸਾਨੂੰ ਅਧਿਕਾਰੀਆਂ ਨੂੰ ਜਨਤਕ ਹਿੱਤ ਵਿੱਚ ਦਲੇਰਾਨਾ ਫ਼ੈਸਲੇ ਲੈਣ ਤੋਂ ਨਿਰਾਸ਼ ਨਹੀਂ ਕਰਨਾ ਚਾਹੀਦਾ।"

ਨਾਇਡੂ ਨੇ ਇਹ ਗੱਲ ਸਾਬਕਾ ਕੈਬਨਿਟ ਸਕੱਤਰ ਅਤੇ ਝਾਰਖੰਡ ਦੇ ਸਾਬਕਾ ਰਾਜਪਾਲ ਪ੍ਰਭਾਤ ਕੁਮਾਰ ਦੀ ਕਿਤਾਬ ਰਿਲੀਜ਼ ਕਰਨ ਮੌਕੇ ਕਹੀ। ਉਪ ਰਾਸ਼ਟਰਪਤੀ ਨੇ ਕਿਹਾ ਕਿ ਇਮਾਨਦਾਰ ਸਿਵਲ ਨੌਕਰਸ਼ਾਹਾਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਣ ਅਤੇ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕਰਨ ਦੀ ਵੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ ਨੌਜਵਾਨ ਅਫਸਰਾਂ ਦੀ ਹੌਸਲਾ ਅਫਜ਼ਾਈ ਹੋਵੇਗੀ ਸਗੋਂ ਉਨ੍ਹਾਂ ਨੂੰ ਹੋਰ ਵਧੀਆ ਕੰਮ ਕਰਨ ਲਈ ਪ੍ਰੇਰਿਤ ਵੀ ਕੀਤਾ ਜਾਵੇਗਾ।