ਉਚੇਰੀ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ

ਏਜੰਸੀ

ਖ਼ਬਰਾਂ, ਪੰਜਾਬੀ ਪਰਵਾਸੀ

ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ 

Karan Khatra (file photo)

ਪਟਿਆਲਾ : ਪੰਜਾਬ ਦੇ ਬਹੁਤ ਸਾਰੇ ਨੌਜਵਾਨ ਉਚੇਰੀ ਪੜ੍ਹਾਈ ਅਤੇ ਚੰਗੇ ਭਵਿੱਖ ਲਈ ਕੈਨੇਡਾ, ਆਸਟ੍ਰੇਲੀਆ ਅਤੇ ਹੋਰਨਾਂ ਮੁਲਕਾਂ ਵਿਚ ਜਾਂਦੇ ਹਨ। ਕਹਿੰਦੇ ਹਨ ਮੌਤ ਦਾ ਸਮਾਂ ਤੈਅ ਹੁੰਦਾ ਹੈ ਪਰ ਵਿਦੇਸ਼ਾਂ ਤੋਂ ਅਪਣੇ ਪਿਆਰਿਆਂ ਬਾਰੇ ਆਉਂਦੀਆਂ ਮਾੜੀਆਂ ਖ਼ਬਰਾਂ ਨਾਲ ਹਿਰਦੇ ਵਲੂੰਧਰੇ ਜਾਂਦੇ ਹਨ। ਅਜਿਹੀ ਹੀ ਖ਼ਬਰ ਕੈਨੇਡਾ ਤੋਂ ਸਾਹਮਣੇ ਆਈ ਹੈ ਜਿਥੇ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ।

ਦਸਿਆ ਜਾ ਰਿਹਾ ਹੈ ਕਿ ਮ੍ਰਿਤਕ ਅਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮ੍ਰਿਤਕ ਦੀ ਪਛਾਣ ਕਰਨ ਖੱਟੜਾ (24) ਵਜੋਂ ਹੋਈ ਹੈ। ਕਰਨ ਪਟਿਆਲਾ ਦੀ ਢਿੱਲੋਂ ਕਲੋਨੀ ਦਾ ਰਹਿਣ ਵਾਲਾ ਸੀ। ਜਾਣਕਾਰੀ ਅਨੁਸਾਰ ਕਰਨ ਕਰੀਬ ਤਿੰਨ ਸਾਲ ਤੋਂ ਅਲਬਰਟਾ ਵਿਖੇ ਪੜ੍ਹਾਈ ਕਰ ਰਿਹਾ ਸੀ ਅਤੇ ਇਥੇ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ ਹੈ।

ਪੁੱਤਰ ਦੀ ਮੌਤ ਬਾਰੇ ਸੁਣ ਕੇ ਪ੍ਰਵਾਰ ਵਿਚ ਗ਼ਮ ਦਾ ਆਲਮ ਹੈ। ਇਸ ਮੌਕੇ ਗੱਲ ਕਰਦਿਆਂ ਮ੍ਰਿਤਕ ਦੇ ਪਿਤਾ ਗਮਦੂਰ ਸਿੰਘ ਨੇ ਦਸਿਆ ਕਿ ਉਨ੍ਹਾਂ ਦਾ ਪੁੱਤ ਉਚੇਰੀ ਪੜ੍ਹਾਈ ਲਈ ਕਨੇਡਾ ਗਿਆ ਸੀ ਜਿਥੇ ਪੜ੍ਹਾਈ ਪੂਰੀ ਹੋਣ ਮਗਰੋਂ ਹੁਣ ਉਸ ਨੇ ਪੀ.ਆਰ. ਲਈ ਕਾਗ਼ਜ਼ ਲਗਾਏ ਸਨ। ਨੌਜਵਾਨ ਦੀ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਹੈ।