Ajnala News: ਕਰਜ਼ਾ ਚੁੱਕ ਕੇ ਇੰਗਲੈਂਡ ਗਏ ਪੰਜਾਬੀ ਨੌਜਵਾਨ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

Ajnala News: ਘਰ ਦੀ ਮਾਲੀ ਹਾਲਤ ਸੁਧਾਰਨ ਲਈ 8 ਮਹੀਨੇ ਪਹਿਲਾਂ ਹੀ ਵਿਦੇਸ਼ ਗਿਆ ਸੀ ਮ੍ਰਿਤਕ

Punjabi youth Death in UK Ajnala News in punjabi

 Punjabi youth Death in UK Ajnala News in punjabi : ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।

ਇਹ ਵੀ ਪੜ੍ਹੋ: PU Chandigarh: PU ਵਿੱਚ BA-B.Ed ਦਾਖਲੇ ਲਈ ਅਰਜ਼ੀ ਦੀ ਮਿਤੀ 15 ਤਰੀਕ ਤੱਕ ਵਧਾਈ  

ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਇੰਗਲੈਂਡ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬੀ ਲੜਕੇ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਅੰਮ੍ਰਿਤਪਾਲ ਸਿੰਘ (22) ਵਾਸੀ ਪਿੰਡ ਚਮਿਆਰੀ, ਅਜਨਾਲਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ: Patiala News: ਹਾਕੀ ਖਿਡਾਰਨ ਨੇ ਭਰਾ ਭਰਜਾਈ ਤੋਂ ਤੰਗ ਆ ਕੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ  

ਪ੍ਰਵਾਰ ਨੇ ਪੁੱਤ ਨੂੰ ਕਰਜ਼ਾ ਚੁੱਕ ਕੇ 8 ਮਹੀਨੇ ਪਹਿਲਾਂ ਹੀ ਵਿਦੇਸ਼ ਭੇਜਿਆ ਸੀ ਪਰ ਪ੍ਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਪੁੱਤ ਦੀ ਮੌਤ ਤੋਂ ਬਾਅਦ ਪ੍ਰਵਾਰ ਦਾ ਰੋ-ਰੋ ਬੁਰਾ ਹਾਲ ਹੈ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 ਮ੍ਰਿਤਕ ਅੰਮ੍ਰਿਤਪਾਲ ਸਿੰਘ ਦੇ ਬੇਵੱਸ ਪਿਤਾ ਅੰਗਰੇਜ਼ ਸਿੰਘ ਨੇ ਰੋਂਦਿਆਂ ਦੱਸਿਆ ਕਿ ਆਪਣੇ ਪਰਿਵਾਰ ਦੇ ਆਰਥਿਕ ਹਾਲਾਤ ਸੁਧਾਰਨ ਦੀ ਆਸ ਨਾਲ ਅਜੇ 8 ਮਹੀਨੇ ਪਹਿਲਾਂ ਹੀ ਉਸ ਨੇ ਆਪਣੀ ਜ਼ਮੀਨ ਗਹਿਣੇ ਰੱਖ ਕੇ ਆਪਣੇ ਲਾਡਲੇ ਪੁੱਤ ਨੂੰ ਇੰਗਲੈਂਡ ਦੇ ਲੀਸੇਸਟਰ ਸ਼ਹਿਰ ਵਿਖੇ ਪੜ੍ਹਨ ਲਈ ਭੇਜਿਆ ਸੀ। ਉਸ ਦੇ ਪਿਤਾ ਅਨੁਸਾਰ ਕੁਝ ਦਿਨ ਪਹਿਲਾਂ ਉਸ ਨੂੰ ਨਿਮੋਨੀਏ ਦੀ ਸ਼ਿਕਾਇਤ ਹੋ ਗਈ ਸੀ ਅਤੇ ਉਹ ਇੱਕ ਹਫ਼ਤੇ ਤੋਂ ਹਸਪਤਾਲ 'ਚ ਜ਼ੇਰੇ ਇਲਾਜ ਸੀ, ਜਿੱਥੇ ਹੁਣ ਉਸ ਦੀ ਮੌਤ ਹੋ ਗਈ ਹੈ। ਫੌਨ ਰਾਹੀਂ ਅੰਮ੍ਰਿਤਪਾਲ ਦੀ ਮੌਤ ਦੀ ਦੁਖਦ ਖ਼ਬਰ ਮਿਲਦਿਆਂ ਹੀ ਜਿੱਥੇ ਉਸ ਦੇ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਉੱਥੇ ਹੀ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

(For more Punjabi news apart from  Punjabi youth Death in UK Ajnala News in punjabi  , stay tuned to Rozana Spokesman)