CM ਖੱਟਰ ਨੇ ਹਰਿਆਣਾ ਦੀਆਂ ਹਾਕੀ ਖਿਡਾਰਨਾਂ ਨੂੰ 50-50 ਲੱਖ ਦੇਣ ਦਾ ਕੀਤਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

'ਮਹਿਲਾ ਹਾਕੀ ਟੀਮ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ'

Manohar Lal Khattar

ਪਾਨੀਪਤ: ਭਾਰਤੀ ਮਹਿਲਾ ਹਾਕੀ ਟੀਮ ਦਾ ਟੋਕੀਓ ਓਲੰਪਿਕ ਵਿੱਚ ਕਾਂਸੀ ਤਮਗਾ ਜਿੱਤਣ ਦਾ ਸੁਪਨਾ ਚਕਨਾਚੂਰ ਹੋ ਗਿਆ। ਗ੍ਰੇਟ ਬ੍ਰਿਟੇਨ ਦੀ ਟੀਮ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਸ਼ੁੱਕਰਵਾਰ ਨੂੰ ਕਾਂਸੀ ਦੇ ਤਗਮੇ ਦੇ ਮੁਕਾਬਲੇ ਵਿੱਚ 4-3 ਨਾਲ ਹਰਾਇਆ।  ਪਰ  ਭਾਰਤੀ ਮਹਿਲਾ ਹਾਕੀ ਟੀਮ ਨੇ ਬ੍ਰਿਟੇਨ ਨੂੰ ਕਰੜੀ ਟੱਕਰ ਦਿੱਤੀ। ਭਾਰਤੀ ਮਹਿਲਾ ਹਾਕੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। 

ਹਰਿਆਣਾ ਦੇ ਮੁੱਖ ਮੰਤਰੀ ਨੇ 50-50 ਲੱਖ ਦੇਣ ਦਾ ਕੀਤਾ ਐਲਾਨ
ਹਰਿਆਣਾ ਦੇ ਮੁੱਖ ਮੰਤਰੀ ਨੇ ਮਨੋਹਰ ਲਾਲ ਖੱਟਰ ਨੇ ਹਰਿਆਣਾ ਦੀਆਂ ਹਾਕੀ ਖਿਡਾਰਨਾਂ ਨੂੰ  50-50 ਲੱਖ ਦੇਣ ਦਾ ਐਲਾਨ ਕੀਤਾ ਹੈ।  ਨਾਲ ਹੀ ਉਹਨਾਂ ਨੇ ਭਾਰਤੀ ਟੀਮ ਨੂੰ ਟੋਕੀਓ ਉਲੰਪਿਕਸ ਵਿੱਚ ਸ਼ਲਾਘਾਯੋਗ ਪ੍ਰਦਰਸ਼ਨ  ਕਰਨ ਲਈ ਵਧਾਈ ਦਿੱਤੀ।

ਭਾਰਤੀ ਮਹਿਲਾ ਹਾਕੀ ਟੀਮ ਇਸ ਤਰ੍ਹਾਂ ਇਤਿਹਾਸ ਰਚਣ ਤੋਂ ਖੁੰਝ ਗਈ। ਭਾਰਤੀ ਮਹਿਲਾ ਹਾਕੀ ਟੀਮ ਕੋਲ ਪਹਿਲੀ ਵਾਰ ਓਲੰਪਿਕ ਵਿੱਚ ਤਮਗਾ ਜਿੱਤਣ ਦਾ ਮੌਕਾ ਸੀ, ਜੋ ਹੱਥੋਂ ਨਿਕਲ ਗਿਆ। ਮਹਿਲਾ ਟੀਮ ਆਪਣੀ ਤੀਜੀ ਓਲੰਪਿਕ ਖੇਡ ਰਹੀ ਸੀ।

ਭਾਰਤੀ ਮਹਿਲਾ ਟੀਮ ਇਤਿਹਾਸ ਵਿੱਚ ਪਹਿਲੀ ਵਾਰ ਓਲੰਪਿਕ ਮੈਡਲ ਜਿੱਤਣ ਤੋਂ ਖੁੰਝ ਗਈ। ਹਾਲਾਂਕਿ, ਪਹਿਲੀ ਵਾਰ ਓਲੰਪਿਕਸ ਦੇ ਸੈਮੀਫਾਈਨਲ ਵਿੱਚ ਪਹੁੰਚ ਕੇ ਭਾਰਤੀ ਮਹਿਲਾ ਟੀਮ ਨੇ ਇਤਿਹਾਸ ਰਚਿਆ।