ਕੈਨੇਡਾ ’ਚ ਜਗਮੀਤ ਸਿੰਘ ਖਿਲਾਫ਼ ਪ੍ਰਦਰਸ਼ਨ, ਹਿੰਦੂ ਭਾਈਚਾਰੇ ’ਤੇ ਹਮਲੇ ਸਬੰਧੀ ਚੁੱਪੀ ’ਤੇ ਚੁੱਕੇ ਸਵਾਲ

ਏਜੰਸੀ

ਖ਼ਬਰਾਂ, ਪੰਜਾਬੀ ਪਰਵਾਸੀ

ਕੈਨੇਡਾ ਦੇ ਵੈਨਕੂਵਰ ਵਿਚ ਭਾਰਤੀ ਪ੍ਰਵਾਸੀਆਂ ਨੇ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਨੇਤਾ ਅਤੇ ਸੰਸਦ ਮੈਂਬਰ ਜਗਮੀਤ ਸਿੰਘ ਦਾ ਵਿਰੋਧ ਕੀਤਾ।

Indian diaspora in Vancouver holds protest against NDP leader Jagmeet Singh

ਵੈਨਕੁਵਰ: ਕੈਨੇਡਾ ਦੀ 44ਵੀਂ ਸੰਸਦ ਲਈ 20 ਸਤੰਬਰ ਨੂੰ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੌਰਾਨ ਕੈਨੇਡਾ ਦੇ ਵੈਨਕੂਵਰ ਵਿਚ ਭਾਰਤੀ ਪ੍ਰਵਾਸੀਆਂ ਨੇ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਨਿਊ ਡੈਮੋਕ੍ਰੇਟਿਕ ਪਾਰਟੀ (ਐਨਡੀਪੀ) ਦੇ ਨੇਤਾ ਅਤੇ ਸੰਸਦ ਮੈਂਬਰ ਜਗਮੀਤ ਸਿੰਘ ਦਾ ਵਿਰੋਧ (Protest against NDP leader Jagmeet Singh) ਕੀਤਾ। ਦਰਅਸਲ ਇਹ ਵਿਰੋਧ ਪ੍ਰਦਰਸ਼ਨ ਕੈਨੇਡਾ ਵਿਚ ਹਿੰਦੂ ਭਾਈਚਾਰੇ ਉੱਤੇ ਹੋਏ ਹਮਲੇ ਸਬੰਧੀ ਐਨਡੀਪੀ ਆਗੂ ਜਗਮੀਤ ਸਿੰਘ ਦੀ ਚੁੱਪੀ ਖਿਲਾਫ਼ ਸੀ।

ਹੋਰ ਪੜ੍ਹੋ: ਤਾਲਿਬਾਨ ਨੇ ਪੰਜਸ਼ੀਰ 'ਤੇ ਕਬਜ਼ੇ ਦਾ ਕੀਤਾ ਦਾਅਵਾ, NRF ਨੇ ਦਾਅਵਾ ਕੀਤਾ ਖਾਰਜ

ਐਤਵਾਰ ਨੂੰ ਜਗਮੀਤ ਸਿੰਘ (NDP leader Jagmeet Singh) ਦੇ ਚੋਣ ਹਲਕੇ ਵਿਚ ਭਾਰਤੀ ਪ੍ਰਵਾਸੀਆਂ ਦਾ ਸਮੂਹ ਇਕੱਠਾ ਹੋਇਆ ਅਤੇ ਉਹਨਾਂ ਨੇ ਐਨਡੀਪੀ ਆਗੂ ਦਾ ਵਿਰੋਧ ਕੀਤਾ। ਪ੍ਰਦਰਸ਼ਨਕਾਰੀਆਂ ਦੇ ਹੱਥਾਂ ਵਿਚ ਜਗਮੀਤ ਸਿੰਘ ਵਿਰੋਧੀ ਬੈਨਰ ਵੀ ਸਨ। ਇਸ ਦੌਰਾਨ ਇਕ ਪ੍ਰਦਰਸ਼ਨਕਾਰੀ ਨੇ ਕਿਹਾ" ਜਗਮੀਤ ਸਿੰਘ ਏਅਰ ਇੰਡੀਆ ਬੰਬ ਧਮਾਕੇ 'ਤੇ ਚੁੱਪ ਕਿਉਂ ਹੈ? ਜਗਮੀਤ ਸਿੰਘ ਕਦੇ ਮੰਦਰ ਵਿਚ ਕਿਉਂ ਨਹੀਂ ਜਾਂਦੇ ਅਤੇ ਉਹ ਆਜ਼ਾਦੀ ਦਿਵਸ 'ਤੇ ਬਰੈਂਪਟਨ ਵਿਚ ਕੈਨੇਡੀਅਨ ਹਿੰਦੂਆਂ 'ਤੇ ਹੋਏ ਹਮਲੇ 'ਤੇ ਚੁੱਪ ਕਿਉਂ ਹਨ। ਉਹਨਾਂ ਦੀ ਲੀਡਰਸ਼ਿਪ ਵਿਚ ਹਿੰਦੂ ਭਾਈਚਾਰਾ ਅਸੁਰੱਖਿਅਤ ਮਹਿਸੂਸ ਕਰਦਾ ਹੈ।"

ਹੋਰ ਪੜ੍ਹੋ: ਪੰਜਾਬ-ਹਰਿਆਣਾ ਹਾਈ ਕੋਰਟ ਵਿਚ 445 ਅਸਾਮੀਆਂ ਲਈ ਅਪਲਾਈ ਕਰਨ ਦੀ ਆਖਰੀ ਤਰੀਕ ਕੱਲ੍ਹ, ਜਲਦ ਕਰੋ ਅਪਲਾਈ

ਪ੍ਰਦਰਸ਼ਨਕਾਰੀਆਂ ਦੇ ਹੱਥਾਂ ਵਿਚ ਫੜੇ ਪੋਸਟਰਾਂ ਉੱਤੇ ਇਹ ਵੀ ਲਿਖਿਆ ਹੋਇਆ ਸੀ ਕਿ, ‘ਜਗਮੀਤ ਸਿੰਘ ਦਾ ਪਰਿਵਾਰ ਹਿੰਦੂਆਂ ਉੱਤੇ ਹਮਲਾ ਕਰਦਾ ਹੈ ਅਤੇ ਕੈਨੇਡਾ ਵਿਚ ਸ਼ਰੇਆਮ ਘੁੰਮ ਰਿਹਾ ਹੈ’। ਇਸ ਤੋਂ ਇਲਾਵਾ ਪ੍ਰਦਰਸ਼ਨਕਾਰੀਆਂ ਨੇ ਲਗਾਤਾਰ ਵਿਰੋਧ ਪ੍ਰਦਰਸ਼ਨ ਕਰਨ ਦੀ ਯੋਜਨਾ ਬਣਾਈ ਹੈ। ਫਿਲਹਾਲ ਜਗਮੀਤ ਸਿੰਘ ਦੇ ਦਫ਼ਤਰ ਵੱਲੋਂ ਇਹਨਾਂ ਆਰੋਪਾਂ ਦਾ ਕੋਈ ਜਵਾਬ ਨਹੀਂ ਦਿੱਤਾ ਗਿਆ ਹੈ।

ਹੋਰ ਪੜ੍ਹੋ: ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ਕਾਰਨ ਬੰਦ ਪਏ ਹਾਈਵੇਅ ਸਬੰਧੀ ਪਟੀਸ਼ਨ 'ਤੇ ਸੁਣਵਾਈ ਤੋਂ ਕੀਤਾ ਇਨਕਾਰ

ਕੈਨੇਡਾ ਵਿਚ ਹਿੰਦੂ ਘੱਟ ਗਿਣਤੀਆਂ ਉੱਤੇ ਹਾਲ ਹੀ ਵਿਚ ਹੋਏ ਹਮਲਿਆਂ ਦੀ ਅਲੋਚਨਾ ਕਰਦਿਆਂ ਭਾਰਤੀ ਮੂਲ ਦੇ ਲੋਕਾਂ ਨੇ ਜਗਮੀਤ ਸਿੰਘ ਕੋਲ ਹਿੰਦੂ-ਕੈਨੇਡੀਅਨ ਸਮੇਤ ਸਾਰੇ ਕੈਨੇਡੀਆਈ ਨਾਗਰਿਕਾਂ ਦੀ ਰੱਖਿਆ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਕੈਨੇਡਾ ਵਿਚ ਹਾਲ ਹੀ ਦੇ ਮਹੀਨਿਆਂ ਵਿਚ ਭਾਰਤੀ ਪ੍ਰਵਾਸੀਆਂ ਨੇ ਭਾਰਤ-ਕੈਨੇਡਾ ਦੇ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਮੰਗ ਕਰਦਿਆਂ ਕਈ ਰੈਲੀਆਂ ਕੀਤੀਆਂ ਹਨ।