Punjab News: ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

Punjab News: 8 ਮਹੀਨੇ ਪਹਿਲਾਂ ਮਲੇਰਕੋਟਲਾ ਤੋਂ ਪੜ੍ਹਾਈ ਕਰਨ ਆਇਆ ਸੀ ਕੈਨੇਡਾ

Punjabi youth killed in Canada

Punjabi youth killed in Canada:  ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।

ਇਹ ਵੀ ਪੜ੍ਹੋ: Sakshi Malik: ਬਜਰੰਗ-ਵਿਨੇਸ਼ ਦੀ ਰਾਜਨੀਤੀ 'ਚ ਐਂਟਰੀ ਨੂੰ ਲੈ ਕੇ ਸਾਕਸ਼ੀ ਮਲਿਕ ਦਾ ਬਿਆ

ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬੀ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ ਜਸ਼ਨਦੀਪ ਸਿੰਘ ਮਾਨ ਵਜੋਂ ਹੋਈ ਹੈ। ਜੋ ਕਿ ਜ਼ਿਲ੍ਹਾ ਮਲੇਰਕੋਟਲਾ ਦੇ ਪਿੰਡ ਬਡਲਾ ਦਾ ਰਹਿਣ ਵਾਲਾ ਸੀ।

ਇਹ ਵੀ ਪੜ੍ਹੋ: Muktsar Sahib News: ਸ੍ਰੀ ਮੁਕਤਸਰ ਸਾਹਿਬ 'ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ  

ਨੌਜਵਾਨ ਕਰੀਬ ਅੱਠ ਮਹੀਨੇ ਪਹਿਲਾਂ ਅੰਤਰਰਾਸ਼ਟਰੀ ਵਿਦਿਆਰਥੀ ਵਜੋਂ ਕੈਨੇਡਾ ਗਿਆ ਸੀ। ਪੁਲਿਸ ਨੇ ਇਸ ਮਾਮਲੇ ‘ਚ 40 ਸਾਲਾ ਐਡਗਰ ਵਿਸਕਰ ‘ਤੇ ਸੈਕੰਡ ਡਿਗਰੀ ਮਰਡਰ ਦੇ ਚਾਰਜ ਲਾਏ ਹਨ, ਜੋ ਵਾਰਦਾਤ ਤੋਂ ਬਾਅਦ ਮੌਕੇ ‘ਤੇ ਹੀ ਖੜ੍ਹਾ ਰਿਹਾ।

ਕਥਿਤ ਕਾਤਲ ਨੇ ਮਾਰਨ ਲਈ ਬੌਕਸ-ਕਟਰ ਦੀ ਵਰਤੋਂ ਕੀਤੀ ਦੱਸੀ ਜਾਂਦੀ ਹੈ। ਜ਼ਿਕਰਯੋਗ ਹੈ ਕਿ ਇਸ ਵਕਤ ਕੈਨੇਡਾ ਵਿੱਚ ਸਿੱਖਾਂ ਪ੍ਰਤੀ ਸੋਸ਼ਲ ਮੀਡੀਏ ‘ਤੇ ਬਹੁਤ ਨਫ਼ਰਤ ਫੈਲਾਈ ਜਾ ਰਹੀ ਹੈ। ਸਭ ਨੂੰ ਬੇਹੱਦ ਸਾਵਧਾਨੀ ਨਾਲ ਰਹਿਣ ਦੀ ਲੋੜ ਹੈ ।