20 ਸਾਲਾ ਨੌਜਵਾਨ ਦੀ ਕੈਨੇਡਾ 'ਚ ਸੜਕ ਹਾਦਸੇ 'ਚ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

6 ਮਹੀਨੇ ਪਹਿਲਾਂ ਹੀ ਉਚੇਰੀ ਸਿੱਖਿਆ ਲਈ ਗਿਆ ਸੀ ਵਿਦੇਸ਼

PHOTO

 

ਜਲੰਧਰ : ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।

ਇਹ ਵੀ ਪੜ੍ਹੋ: ਉਚੇਰੀ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਵਿੱਚ ਵੱਡਾ ਨਿਵੇਸ਼

ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿਥੇ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਦੀ ਰਾਹੁਲ ਹਾਂਡਾ ਵਜੋਂ ਹੋਈ ਹੈ। ਮ੍ਰਿਤਕ  6 ਮਹੀਨੇ ਪਹਿਲਾਂ ਹੀ ਉਚੇਰੀ ਸਿੱਖਿਆ ਲਈ ਕੈਨੇਡਾ ਗਿਆ ਸੀ। ਪੁੱਤਰ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਪਰਿਵਾਰ 'ਚ ਸੰਨਾਟਾ ਛਾ ਗਿਆ ਅਤੇ ਦੋਵੇਂ ਮਾਤਾ-ਪਿਤਾ ਬੇਹੋਸ਼ ਹੋ ਗਏ।

ਇਹ ਵੀ ਪੜ੍ਹੋ: ਉਚੇਰੀ ਪੜ੍ਹਾਈ ਲਈ ਕੈਨੇਡਾ ਗਏ 19 ਸਾਲਾਂ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

ਪ੍ਰਾਪਤ ਜਾਣਕਾਰੀ ਅਨੁਸਾਰ ਰਾਹੁਲ 6 ਮਹੀਨੇ ਪਹਿਲਾਂ ਸਟੱਡੀ ਵੀਜ਼ਾ ਲੈ ਕੇ ਕੈਨੇਡਾ ਗਿਆ ਸੀ। ਪਰਿਵਾਰ ਨੂੰ ਆਸ ਸੀ ਕਿ ਉਨ੍ਹਾਂ ਦਾ ਪੁੱਤ ਕੈਨੇਡਾ ਵਿੱਚ ਪੜ੍ਹ ਕੇ ਸੈਟਲ ਹੋ ਕੇ ਪਰਿਵਾਰ ਦਾ ਧਿਆਨ ਰੱਖੇਗਾ ਪਰ ਕਿਸਨੇ ਸੋਚਿਆ ਹੋਵੇਗਾ ਕਿ ਜਿਸ ਪੁੱਤਰ ਨੂੰ ਉਨ੍ਹਾਂ ਨੇ ਖੁਸ਼ੀ-ਖੁਸ਼ੀ ਕੈਨੇਡਾ ਭੇਜਿਆ, ਉਥੋ ਤੋਂ ਅਜਿਹੀ ਮੰਦਭਾਗੀ ਖ਼ਬਰ ਆਵੇਗੀ