Punjabi Dead in Australia: ਆਸਟ੍ਰੇਲੀਆ ’ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ
Punjabi Dead in Australia: ਟੱਕਰ ਦਾ ਅਚਾਨਕ ਸੰਤੁਲਨ ਵਿਗੜਨ ਕਾਰਨ ਦਰੱਖਤ ਨਾਲ ਹੋਈ ਟੱਕਰ
Punjabi died in a road accident in Australia: ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth) ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।
ਆਸਟ੍ਰੇਲੀਆ ਵਿਖੇ ਰੁਜ਼ਗਾਰ ਲਈ ਗਏ ਸਰਹੱਦੀ ਸ਼ਹਿਰ ਅਜਨਾਲਾ ਦੇ ਪਿੰਡ ਰੋਖੇ ਦੇ ਇਕ ਨੌਜਵਾਨ ਦੀ ਆਸਟ੍ਰੇਲੀਆ ਵਿਖੇ ਸੜਕ ਹਾਦਸੇ ਵਿਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਮ੍ਰਿਤਕ ਦੇ ਪਿਤਾ ਪਰਮਜੀਤ ਸਿੰਘ ਰੋਖੇ ਨੇ ਦੱਸਿਆ ਕਿ ਉਨ੍ਹਾਂ ਦਾ 37 ਸਾਲਾ ਹੋਣਹਾਰ ਜਿਗਰ ਦਾ ਟੋਟਾ ਭਗਵੰਤ ਸਿੰਘ ਲਗਭਗ 2 ਸਾਲ ਪਹਿਲਾਂ ਆਪਣੀ ਪਤਨੀ ਸਮੇਤ ਆਸਟ੍ਰੇਲੀਆ ਦੇ ਮੈਲਬੋਰਨ ਵਿਚ ਗਿਆ ਸੀ ਤੇ ਉਹ ਅੱਜ-ਕੱਲ੍ਹ ਟਰੱਕ ਚਲਾਉਂਦਾ ਸੀ।
ਉਨ੍ਹਾਂ ਦੱਸਿਆ ਕਿ ਰੋਜ਼ ਦੀ ਤਰ੍ਹਾਂ ਭਗਵੰਤ ਸਿੰਘ ਮੈਲਬੋਰਨ ਤੋਂ 700 ਕਿਲੋਮੀਟਰ ਦੂਰ ਤੋਂ ਟਰੱਕ ਰਾਹੀਂ ਸਾਮਾਨ ਲੈ ਕੇ ਆ ਰਿਹਾ ਸੀ ਤਾਂ ਮੈਲਬੋਰਨ ਤੋਂ 200 ਕਿਲੋਮੀਟਰ ਦੀ ਦੂਰੀ ਉਤੇ ਅਚਾਨਕ ਉਸਦਾ ਟਰੱਕ ਬੇਕਾਬੂ ਹੋ ਕੇ ਇਕ ਦਰੱਖਤ ਨਾਲ ਟਕਰਾਅ ਗਿਆ, ਜਿਸ ਕਾਰਨ ਟਰੱਕ ਨੂੰ ਭਿਆਨਕ ਅੱਗ ਲੱਗ ਗਈ ਤੇ ਦੇਖਦਿਆਂ ਹੀ ਦੇਖਦਿਆਂ ਅੱਗ ਨੇ ਪੂਰੇ ਟਰੱਕ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਕਾਰਨ ਭਗਵੰਤ ਸਿੰਘ ਦੀ ਬੁਰੀ ਤਰ੍ਹਾਂ ਝੁਲਸ ਜਾਣ ਕਾਰਨ ਦਰਦਨਾਕ ਮੌਤ ਹੋ ਗਈ।