Punjabi died In America: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਤਿੰਨ ਸਾਲ ਪਹਿਲਾਂ ਗਿਆ ਸੀ ਅਮਰੀਕਾ

Punjabi youth dies of heart attack in America

Punjabi youth dies of heart attack in America: ਖਨੌਰੀ ਦੇ ਨੇੜਲੇ ਪਿੰਡ ਮੰਡਵੀ ਦੇ 24 ਸਾਲਾ ਹਰਮਨਪ੍ਰੀਤ ਸਿੰਘ ਦੀ ਅਮਰੀਕਾ ਵਿਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਹਰਮਨਪ੍ਰੀਤ ਸਿੰਘ ਦੇ ਪਿਤਾ ਮੇਜਰ ਸਿੰਘ ਨੇ ਦਸਿਆ ਕਿ ਹਰਮਨ ਪ੍ਰੀਤ ਸਿੰਘ ਤਿੰਨ ਸਾਲ ਪਹਿਲਾਂ ਅਮਰੀਕਾ ਗਿਆ ਸੀ।

ਉਨ੍ਹਾਂ ਦਸਿਆ ਕਿ ਅਮਰੀਕਾ ’ਚ ਸ਼ੁਕਰਵਾਰ ਰਾਤ ਨੂੰ ਉਸ ਨੂੰ ਅਚਾਨਕ ਅਟੈਕ ਆਉਣ ਨਾਲ ਉਸ ਦੀ ਮੌਤ ਹੋ ਗਈ। ਹਰਮਨ ਪ੍ਰੀਤ ਸਿੰਘ ਦੀ ਮੌਤ ਦੇ ਨਾਲ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਮੇਜਰ ਸਿੰਘ ਨੇ ਦਸਿਆ ਕਿ ਉਹ ਆਮ ਗਰੀਬ ਕਿਸਾਨ ਪਰਵਾਰ ਨਾਲ ਸਬੰਧ ਰਖਦੇ ਹਨ। ਉਨ੍ਹਾਂ ਕਿਹਾ ਕਿ ਸਾਡੀ ਪ੍ਰਸ਼ਾਸਨ ਅਤੇ ਸਰਕਾਰ ਨੂੰ ਬੇਨਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨੂੰ ਭਾਰਤ ਮੰਗਵਾਇਆ ਜਾਵੇ ਤਾਂ ਜੋ ਉਸ ਦਾ ਅੰਤਮ ਸੰਸਕਾਰ ਕੀਤਾ ਜਾ ਸਕੇ।

ਖਨੌਰੀ ਤੋਂ ਸਤਨਾਮ ਸਿੰਘ ਕੰਬੋਜ ਦੀ ਰਿਪੋਰਟ