Youth died in Canada: ਕੈਨੇਡਾ ਵਿਚ ਪੰਜਾਬੀ ਨੌਜਵਾਨ ਦੀ ਸਿਹਤ ਵਿਗੜਨ ਕਾਰਨ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਰੋਜ਼ੀ ਰੋਟੀ ਲਈ ਮਾਰਚ ਵਿਚ ਗਿਆ ਸੀ ਵਿਦੇਸ਼

Punjab Youth died in Canada

Punjab Youth died in Canada: ਕੈਨੇਡਾ ਵਿਚ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਕੁੱਝ ਮਹੀਨੇ ਪਹਿਲਾਂ ਕੈਨੇਡਾ ਗਏ ਤਰਨਤਾਰਨ ਦੇ ਪਿੰਡ ਮੀਆਂਵਿੰਡ ਦੇ ਨੌਜਵਾਨ ਦੀ ਅਚਾਨਕ ਸਿਹਤ ਵਿਗੜਨ ਕਾਰਨ ਮੌਤ ਹੋ ਗਈ। ਖ਼ਬਰ ਮਿਲਦਿਆਂ ਹੀ ਪ੍ਰਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੋ ਗਿਆ ਹੈ ਅਤੇ ਪਿੰਡ ਵਿਚ ਵੀ ਸੋਗ ਦੀ ਲਹਿਰ ਦੌੜ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਵਾਰਕ ਮੈਂਬਰਾਂ ਨੇ ਦਸਿਆ ਕਿ ਉਨ੍ਹਾਂ ਦਾ ਨੌਜਵਾਨ ਪੁੱਤਰ ਗੁਰਭੇਜ ਸਿੰਘ (31) ਮਾਰਚ ਮਹੀਨੇ ਵਿਚ ਕੈਨੇਡਾ ਗਿਆ ਸੀ। ਮੌਜੂਦਾ ਸਮੇਂ ਵਿਚ ਉਹ ਸਰੀ ਵਿਚ ਰਹਿ ਰਿਹਾ ਸੀ ਅਤੇ ਡਰਾਈਵਿੰਗ ਸਕੂਲ ਵਿਚ ਟ੍ਰੇਨਿੰਗ ਲੈ ਰਿਹਾ ਸੀ, ਜਿਥੇ ਉਸ ਦੀ ਸਿਹਤ ਵਿਗੜ ਗਈ ਅਤੇ ਹਸਪਤਾਲ ਜਾ ਕੇ ਉਸ ਦੀ ਮੌਤ ਹੋ ਗਈ ਹੈ। ਪੀੜਤ ਪਰਿਵਾਰ ਨੇ ਮ੍ਰਿਤਕ ਨੌਜਵਾਨ ਦੀ ਦੇਹ ਭਾਰਤ ਲਿਆਉਣ ਲਈ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਅਤੇ ਸਮਾਜ ਸੇਵੀ ਲੋਕਾਂ ਪਾਸੋਂ ਮਦਦ ਦੀ ਮੰਗ ਕੀਤੀ ਹੈ।

(For more news apart from Punjab Youth died in Canada, stay tuned to Rozana Spokesman