ਇਟਲੀ 'ਚ ਪੰਜਾਬੀ ਦੀ ਸੜਕ ਹਾਦਸੇ 'ਚ ਮੌਤ, ਨਵਾਂਸ਼ਹਿਰ ਦੇ ਪਿੰਡ ਪੋਸੀ ਨਾਲ ਸੀ ਸਬੰਧਿਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਡਰਾਈਵਿੰਗ ਕਲਾਸ ਲਈ ਜਾਂਦੇ ਸਮੇਂ ਟਰੱਕ ਨੇ ਮਾਰੀ ਟੱਕਰ

Punjabi dies in road accident in Italy News

Punjabi dies in road accident in Italy News:  ਇਟਲੀ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਦੀ ਸੜਕ ਹਾਦਸੇ ਵਿਚ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ ਕੁਮਾਰ ਪੁੱਤਰ ਸਵ. ਦਰਸ਼ਨ ਰਾਮ ਵਜੋਂ ਹੋਈ ਹੈ। ਮ੍ਰਿਤਕ ਨਵਾਂਸ਼ਹਿਰ ਦੇ ਪੋਸੀ ਨਾਲ ਸਬੰਧਿਤ ਸੀ।

ਜਾਣਕਾਰੀ ਅਨੁਸਾਰ ਕੁਲਵਿੰਦਰ ਕੁਮਾਰ ਇਟਲੀ ਦੇ ਇਕ ਪਿੰਡ ਸਾਨ-ਵੀਟੋ-ਅਲ-ਤਾਲਿਆਮੈਂਟੋ, ਜ਼ਿਲ੍ਹਾ ਪੋਰਡੇਨੋਨ ਵਿਖੇ ਆਪਣੇ ਪਰਿਵਾਰ ਸਮੇਤ ਪਤਨੀ ਰੀਨਾ ਰਾਣੀ, ਪੁੱਤਰੀ ਮਨਜੋਤ ਕੌਰ ਅਤੇ ਪੁੱਤਰ ਰਣਵੀਰ ਸਿੰਘ ਨਾਲ ਰਹਿ ਰਿਹਾ ਸੀ।

ਦੱਸ ਦੇਈਏ ਕਿ ਕੁਲਵਿੰਦਰ ਸਿੰਘ ਆਪਣੇ ਰੋਜ਼ਾਨਾ ਦੀ ਤਰ੍ਹਾਂ ਸਵੇਰ ਦੇ ਸਮੇਂ ਇਟਲੀ ਦੇ ਇੱਕ ਡਰਾਈਵਿੰਗ ਸਕੂਲ ਵਿਚ ਡਰਾਈਵਿੰਗ ਕਲਾਸ ਲਾਉਣ ਲਈ ਆਪਣੇ ਇਲੈਕਟ੍ਰਿਕ ਸਾਈਕਿਲ 'ਤੇ ਸਵਾਰ ਹੋ ਕੇ ਜਦੋਂ ਡੇਲੀਜ਼ੀਆ ਨਾਂਅ ਦੇ ਪੁਲ ਉੱਪਰ ਪਹੁੰਚਿਆ ਤਾਂ ਉਸੇ ਵੇਲੇ ਇੱਕ ਤੇਜ਼ ਰਫ਼ਤਾਰ ਨਾਲ ਆ ਰਹੇ ਟਰੱਕ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰੀ ਜਿਸ ਕਰਕੇ ਉਸ ਦੀ ਥਾਂ 'ਤੇ ਹੀ ਮੌਤ ਹੋ ਗਈ।

ਹਾਦਸੇ ਤੋਂ ਬਾਅਦ ਟਰੱਕ ਚਾਲਕ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਉਸ ਨੂੰ ਉਸੇ ਵੇਲੇ ਗ੍ਰਿਫ਼ਤਾਰ ਕਰਕੇ ਜੇਲ੍ਹ 'ਚ ਭੇਜ ਦਿੱਤਾ ਹੈ। ਇਸ ਹਾਦਸੇ ਕਾਰਨ ਕੁਲਵਿੰਦਰ ਕੁਮਾਰ ਦਾ ਸਮੂਹ ਪਰਿਵਾਰ ਡੂੰਘੇ ਸਦਮੇ ਵਿਚ ਹੈ।