ਰੋਜ਼ੀ ਰੋਟੀ ਲਈ ਮਨੀਲਾ ਗਏ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਲਗਭਗ ਪੰਜ ਸਾਲ ਪਹਿਲਾਂ ਗਿਆ ਸੀ ਮਨੀਲਾ

Jagmeet Singh

 

ਨੱਥੂਵਾਲਾ ਗਰਬੀ  :  ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।

ਅਜਿਹਾ ਹੀ ਮਾਮਲਾ ਮਨੀਲਾ ਤੋਂ ਸਾਹਮਣੇ ਆਇਆ ਹੈ। ਜਿਥੇ ਪੰਜਾਬੀ ਨੌਜਵਾਨ  ਦਾ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ ਜਗਮੀਤ ਸਿੰਘ ਪੁੱਤਰ ਬਲਬੀਰ ਸਿੰਘ ਵਜੋਂ ਹੋਈ ਹੈ। 

ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ 5 ਸਾਲ ਪਹਿਲਾਂ ਰੋਜ਼ੀ ਰੋਟੀ ਮਨੀਲਾ ਗਿਆ ਸੀ ਜੋ ਬੀਤੇ ਕੱਲ੍ਹ ਸ਼ਾਮ ਨੂੰ ਆਪਣੇ ਧੰਦੇ ਨੂੰ ਲੈ ਕੇ ਦੁਕਾਨਾਂ ਤੋਂ ਉਗਰਾਹੀ ਕਰ ਰਿਹਾ ਸੀ ਕਿ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲ਼ੀਆਂ ਮਾਰ ਕੇ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ ਗਿਆ, ਜਿਸ ਦੀ ਬਾਅਦ ਵਿਚ ਹਸਪਤਾਲ ਜਾ ਕੇ ਮੌਤ ਹੋ ਗਈ ਹੈ।