ਕੈਨੇਡਾ ਗਏ ਪੰਜਾਬੀ ਗੁਰਸਿੱਖ ਨੌਜਵਾਨ ਦੀ ਦਰਦਨਾਕ ਹਾਦਸੇ 'ਚ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

2019 'ਚ ਅੰਤਰ-ਰਾਸ਼ਟਰੀ ਵਿਦਿਆਰਥੀ ਦੇ ਤੌਰ 'ਤੇ ਗਿਆ ਸੀ ਕੈਨੇਡਾ

Ravinder Singh

 

ਬਰੈਂਪਟਨ : ਜਿਥੇ ਦੀਵਾਲੀ ਵਾਲੇ ਦਿਨ ਚਾਰੇ ਪਾਸੇ ਦੀਪਮਾਲਾ, ਖੁਸ਼ੀਆਂ ਮਨਾਈਆਂ ਜਾ ਰਹੀਆਂ ਸਨ। ਉਥੇ ਦੂਜੇ ਪਾਸੇ ਇਕ ਘਰ ਮਾਤਮ ਛਾ ਗਿਆ। ਦਰਅਸਲ ਬਰੈਂਪਟਨ ਵਿਖੇ ਦੀਵਾਲੀ ਦੀ ਰਾਤ ਇੱਕ ਵੇਅਰਹਾਊਸ ‘ਚ ਹੋਏ ਟਰੱਕ ਟਰੈਲਰ ਹਾਦਸੇ ‘ਚ ਪੰਜਾਬੀ ਗੁਰਸਿੱਖ ਨੌਜਵਾਨ ਦੀ ਮੌਤ ਹੋ ਗਈ।

 

 

 

ਮ੍ਰਿਤਕ ਦੀ ਪਹਿਚਾਣ ਰਵਿੰਦਰ ਸਿੰਘ (21) ਵਜੋਂ ਹੋਈ ਹੈ। ਮ੍ਰਿਤਕ ਰਵਿੰਦਰ ਸਿਕਿਉਰਿਟੀ ਗਾਰਡ ਦਾ ਕੰਮ ਕਰਦਾ ਸੀ।   ਜਾਣਕਾਰੀ ਅਨੁਸਾਰ ਰਵਿੰਦਰ  ਇੱਕ ਟਰੈਲਰ ਦਾ ਏਅਰ ਲਾਇਨ ਲੋਕ ਖੋਲ ਰਿਹਾ ਸੀ ਤਾਂ ਅਚਾਨਕ ਟਰੱਕ ਡਰਾਈਵਰ ਨੇ ਟਰੱਕ ਨੂੰ ਟਰੈਲਰ ਨਾਲ ਹੁੱਕ ਕਰ ਦਿੱਤਾ।

 

ਜਿਸ ਕਾਰਨ ਰਵਿੰਦਰ ਸਿੰਘ ਟਰੱਕ ਅਤੇ ਟਰੈਲਰ ਵਿਚਾਲੇ ਆ ਗਿਆ। ਇਸ ਹਾਦਸੇ ਚ ਰਵਿੰਦਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ। ਰਵਿੰਦਰ 2019 'ਚ ਅੰਤਰ-ਰਾਸ਼ਟਰੀ ਵਿਦਿਆਰਥੀ ਦੇ ਤੌਰ ਤੇ ਕੈਨੇਡਾ ਗਿਆ ਸੀ। ਨੌਜਵਾਨ ਦੀ ਮੌਤ  ਦੀ ਖਬਰ ਸੁਣ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।