ਕੈਨੇਡਾ: ਬਰੈਂਪਟਨ ’ਚ 71 ਸਾਲਾ ਵਿਅਕਤੀ ’ਤੇ ਲੱਗੇ ਜਿਨਸੀ ਸ਼ੋਸ਼ਣ ਦੇ ਇਲਜ਼ਾਮ, ਜਾਂਚ ਜਾਰੀ

ਏਜੰਸੀ

ਖ਼ਬਰਾਂ, ਪੰਜਾਬੀ ਪਰਵਾਸੀ

71 ਸਾਲਾ ਵਿਅਕਤੀ ਦਾ ਨਾਂਅ ਰਜਿੰਦਰ ਰਾਜ ਹੈ। ਉਸ ਨੂੰ ਬਰੈਂਪਟਨ ਦੀ ਓਂਟਾਰੀਓ ਕੋਰਟ ਆਫ਼ ਜਸਟਿਸ ਵਿਚ ਹਾਜ਼ਰ ਹੋਣ ਲਈ ਕਿਹਾ ਗਿਆ ਹੈ।

Man Charged in Sexual Assault Investigation



ਬਰੈਂਪਟਨ: ਕੈਨੇਡਾ ਦੇ ਬਰੈਂਪਟਨ ਵਿਖੇ ਇਕ ਬਜ਼ੁਰਗ ’ਤੇ ਜਿਨਸੀ ਸੋਸ਼ਣ ਦੇ ਇਲਜ਼ਾਮ ਲੱਗੇ ਹਨ। ਪੀਲ ਪੁਲਿਸ ਨੇ ਦੱਸਿਆ ਹੈ ਕਿ 71 ਸਾਲਾ ਵਿਅਕਤੀ ਵੱਲੋਂ ਬਰੈਂਪਟਨ ਦੀ ਇਕ ਰਿਹਾਇਸ਼ ਵਿਚ ਸੰਗੀਤ ਦੀ ਸਿੱਖਿਆ ਲੈ ਰਹੀ 16 ਸਾਲਾ ਲੜਕੀ ਦਾ ਜਿਨਸੀ ਸੋਸ਼ਣ ਕੀਤਾ ਗਿਆ ਹੈ ਹਾਲਾਂਕਿ ਇਸ ਦੌਰਾਨ ਲੜਕੀ ਨੂੰ ਕੋਈ ਸਰੀਰਕ ਸੱਟ ਨਹੀਂ ਲੱਗੀ। ।

Sexual Assault

ਰੀਜਨਲ ਪੁਲਿਸ ਸਪੈਸ਼ਲ ਵਿਕਟਿਮਜ਼ ਯੂਨਿਟ ਦੇ ਜਾਂਚਕਰਤਾਵਾਂ ਨੇ ਜਿਨਸੀ ਸ਼ੋਸ਼ਣ ਦੀ ਜਾਂਚ ਸਬੰਧੀ ਸੰਗੀਤ ਸਕੂਲ ਦੇ ਇੰਸਟ੍ਰਕਟਰ 'ਤੇ ਇਲਜ਼ਾਮ ਲਗਾਏ ਹਨ। 71 ਸਾਲਾ ਵਿਅਕਤੀ ਦਾ ਨਾਂਅ ਰਜਿੰਦਰ ਰਾਜ ਹੈ। ਉਸ ਨੂੰ ਬਰੈਂਪਟਨ ਦੀ ਓਂਟਾਰੀਓ ਕੋਰਟ ਆਫ਼ ਜਸਟਿਸ ਵਿਚ ਹਾਜ਼ਰ ਹੋਣ ਲਈ ਕਿਹਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ, ਉਹਨਾਂ ਦਾ ਕਹਿਣਾ ਹੈ ਕਿ ਇਸ ਲੜਕੀ ਤੋਂ ਇਲਾਵਾ ਹੋਰ ਪੀੜਤ ਵੀ ਹੋ ਸਕਦੇ ਹਨ।


Tweet

ਇਸ ਤਰ੍ਹਾਂ ਦੀਆਂ ਹੋਰ ਘਟਨਾਵਾਂ ਬਾਰੇ ਜਾਣਕਾਰੀ ਸਬੰਧੀ ਪੁਲਿਸ ਵੱਲੋਂ ਸਪੈਸ਼ਲ ਵਿਕਟਿਮਜ਼ ਯੂਨਿਟ ਵਿਖੇ 905-453-2121, ਐਕਸਟੈਂਸ਼ਨ 3460 'ਤੇ ਸੰਪਰਕ ਕਰਨ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਪੀਲ ਕ੍ਰਾਈਮ ਸਟੌਪਰਜ਼ ਨੂੰ 1-800-222-TIPS (8477) 'ਤੇ ਕਾਲ ਕਰਕੇ ਜਾਂ www.peelcrimestoppers.ca 'ਤੇ ਵੀ ਜਾਣਕਾਰੀ ਸਾਂਝੀ ਕੀਤੀ ਜਾ ਸਕਦੀ ਹੈ।