ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਦੋ ਦਿਨ ਪਹਿਲਾਂ ਮਨਾਇਆ ਸੀ ਜਨਮਦਿਨ

photo

 

 

ਜਲੰਧਰ: ਵਿਦੇਸ਼ਾਂ ਵਿਚੋਂ ਰੋਜ਼ਾਨਾ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ, ਜਿਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ।

ਇਹ ਵੀ ਪੜ੍ਹੋ: ਲੁਧਿਆਣਾ ਪੁਲਿਸ ਦੀ ਵੱਡੀ ਸਫਲਤਾ, ਤੀਹਰੇ ਕਤਲ ਕਾਂਡ ਦੀ ਗੁੱਥੀ ਨੂੰ ਸੁਲਝਾਇਆ

ਮ੍ਰਿਤਕ ਨੌਜਵਾਨ ਦੀ ਪਛਾਣ ਅਮਨ ਸੈਣੀ ਵਾਸੀ ਗੋਰਾਇਆ, ਜਲੰਧਰ  ਵਜੋਂ ਹੋਈ ਹੈ। ਦਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਦਾ ਦੋ ਦਿਨ ਪਹਿਲਾਂ ਹੀ ਜਨਮਦਿਨ ਸੀ। ਮਿਲੀ ਜਾਣਕਾਰੀ ਅਨੁਸਾਰ ਅਮਨ ਸੈਣੀ ਕੁਝ ਸਾਲਾਂ ਤੋਂ ਭਰਾ, ਮਾਤਾ ਅਤੇ ਪਤਨੀ ਤੇ ਪੁੱਤਰ ਸਣੇ ਕੈਨੇਡਾ ਰਹਿ ਰਿਹਾ ਸੀ। ਨੌਜਵਾਨ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪ੍ਰਵਾਰ 'ਚ ਸੋਗ ਦੀ ਲਹਿਰ ਦੌੜ ਪਈ। 

ਇਹ ਵੀ ਪੜ੍ਹੋ: ਲੁਧਿਆਣਾ: 3 ਦਿਨਾਂ ਤੋਂ ਲਾਪਤਾ 14 ਸਾਲਾ ਲੜਕੇ ਦੀ ਛੱਪੜ 'ਚੋਂ ਮਿਲੀ ਲਾਸ਼