ਦਿੱਲੀ ਘਟਨਾ ਸਥਾਨ 'ਤ ਪਹੁੰਚੇ ਕੇਜਰੀਵਾਲ , ਮੈਜਿਸਟਰੇਟ ਜਾਂਚ ਦੇ ਵੀ ਦਿੱਤੇ ਆਦੇਸ਼
ਦਿੱਲੀ ਫਾਇਰ ਸਰਵਿਸਿਜ਼ ਵਿਭਾਗ ਨੂੰ ਸਵੇਰੇ 5.22 ਵਜੇ ਅਨਾਜ ਮੰਡੀ ਦੇ ਘਰ ਨੂੰ ਲੱਗੀ ਅੱਗ ਬਾਰੇ ਜਾਣਕਾਰੀ ਮਿਲੀ।
ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦੀ ਰਾਣੀ ਝਾਂਸੀ ਰੋਡ ਬਾਜ਼ਾਰ ਵਿਚ ਸਵੇਰੇ 43 ਲੋਕਾਂ ਦੀ ਮੌਤ ਹੋ ਗਈ, ਜਦੋਂਕਿ ਇਕ ਦਰਜਨ ਤੋਂ ਵੱਧ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਹੈ। ਹੁਣ ਤੱਕ 65 ਲੋਕਾਂ ਨੂੰ ਅੱਗ ਦੇ ਚੁੰਗਲ ਤੋਂ ਬਚਾਅ ਲਿਆ ਗਿਆ ਹੈ। ਰਾਜ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ 10 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।
ਇਸ ਦੇ ਨਾਲ ਹੀ ਜ਼ਖਮੀਆਂ ਨੂੰ 1 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਏਗੀ।ਘਟਨਾ ਵਾਲੀ ਥਾਂ 'ਤੇ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਇਸ ਘਟਨਾ ਦੀ ਮੈਜਿਸਟਰੇਟ ਜਾਂਚ ਕੀਤੀ ਜਾਵੇਗੀ। ਸੱਤ ਦਿਨਾਂ ਵਿਚ ਰਿਪੋਰਟ ਮੰਗੀ ਗਈ ਹੈ। ਇਸ ਤੋਂ ਇਲਾਵਾ ਕੇਜਰੀਵਾਲ ਨੇ ਇਸ ਘਟਨਾ ਵਿਚ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੂੰ 10 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ।
ਦੱਸ ਦਈਏ ਕਿ ਦਿੱਲੀ ਫਾਇਰ ਸਰਵਿਸਿਜ਼ ਵਿਭਾਗ ਨੂੰ ਸਵੇਰੇ 5.22 ਵਜੇ ਅਨਾਜ ਮੰਡੀ ਦੇ ਘਰ ਨੂੰ ਲੱਗੀ ਅੱਗ ਬਾਰੇ ਜਾਣਕਾਰੀ ਮਿਲੀ। ਫਾਇਰ ਬ੍ਰਿਗੇਡ ਸੇਵਾ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਦੀ ਜਾਣਕਾਰੀ ਸਵੇਰੇ 5.22 ਵਜੇ ਮਿਲੀ, ਜਿਸ ਤੋਂ ਬਾਅਦ 30 ਅੱਗ ਬੁਝਾ. ਇੰਜਨ ਨੂੰ ਮੌਕੇ ‘ਤੇ ਭੇਜਿਆ ਗਿਆ। ਅੱਗ ਇੰਨੀ ਗੰਭੀਰ ਸੀ ਕਿ ਅੱਗ ਬੁਝਾਉਣ ਦੇ 30 ਟੈਂਡਰ ਮੌਕੇ 'ਤੇ ਤਾਇਨਾਤ ਕਰਨੇ ਪਏ।
ਫਾਇਰ ਵਿਭਾਗ ਦੇ ਕਰਮਚਾਰੀਆਂ ਨੇ 50 ਤੋਂ ਵੱਧ ਲੋਕਾਂ ਨੂੰ ਬਚਾਇਆ ਹੈ। ਅੱਗ ਨਾਲ ਸਾੜੇ ਹੋਰ ਲੋਕਾਂ ਨੂੰ ਦਿੱਲੀ ਦੇ ਐਲਐਨਜੇਪੀ, ਸਫਦਰਜੰਗ, ਆਰਐਮਐਲ ਅਤੇ ਹਿੰਦੂ ਰਾਓ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
ਅੱਗ ਲੱਗਣ 'ਤੇ ਤਕਰੀਬਨ 50 ਲੋਕ ਫੈਕਟਰੀ ਦੇ ਅੰਦਰ ਮੌਜੂਦ ਸਨ। ਫੈਕਟਰੀ ਇੱਕ ਰਿਹਾਇਸ਼ੀ ਖੇਤਰ ਵਿਚ ਚੱਲ ਰਹੀ ਸੀ ਘਟਨਾ ਬਾਰੇ ਲੋਕ ਨਾਇਕ ਹਸਪਤਾਲ ਦੇ ਮੈਡੀਕਲ ਡਾਇਰੈਕਟਰ ਕਿਸ਼ੋਰ ਸਿੰਘ ਨੇ ਕਿਹਾ ਕਿ ਜ਼ਖਮੀਆਂ ਦੀ ਹਾਲਤ ਗੰਭੀਰ ਨਹੀਂ ਹੈ, ਉਨ੍ਹਾਂ ਨੂੰ ਨਿਗਰਾਨੀ ਹੇਠ ਰੱਖਿਆ ਗਿਆ ਹੈ।