Punjabi died in Saudi Arabia: ਸਾਊਦੀ ਅਰਬ 'ਚ ਪੰਜਾਬੀ ਦੀ ਬ੍ਰੇਨ ਹੈਮਰੇਜ ਕਾਰਨ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

Punjabi died in Saudi Arabia: 10 ਸਾਲਾਂ ਤੋਂ ਵਿਦੇਸ਼ ਵਿਚ ਕਰ ਰਿਹਾ ਸੀ ਕੰਮ

Punjabi died in Saudi Arabia

Punjabi died in Saudi Arabia due to brain haemorrhage: ਵਿਦੇਸ਼ ਤੋਂ ਹਰ ਰੋਜ਼ ਪੰਜਾਬੀਆਂ ਦੀਆਂ ਮੌਤ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਖਬਰ ਸਾਊਦੀ ਅਰਬ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬੀ ਨੌਜਵਾਨ ਦੀ ਬ੍ਰੇਨ ਹੈਮਰੇਜ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਵੀਰਪਾਲ ਵਜੋਂ ਹੋਈ ਹੈ। ਮ੍ਰਿਤਕ ਕਪੂਰਥਲਾ ਦੇ ਪੀਰੇਵਾਲ ਦਾ ਰਹਿਣ ਵਾਲਾ ਸੀ। ਮ੍ਰਿਤਕ ਦੇ ਪਰਿਵਾਰ ਵਲੋਂ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਮ੍ਰਿਤਕ ਦੀ ਦੇਹ ਵਾਪਸੀ ਲਈ ਗੁਹਾਰ ਲਗਾਈ ਹੈ। 

ਇਹ ਵੀ ਪੜ੍ਹੋ: Special Trains: ਪਹਾੜੀ ਇਲਾਕਿਆਂ 'ਚ ਕ੍ਰਿਸਮਿਸ-ਨਵਾਂ ਸਾਲ ਮਨਾਉਣ ਵਾਲੇ ਸੈਲਾਨੀਆਂ ਲਈ ਖੁਸ਼ਖਬਰੀ, ਚੱਲਣਗੀਆਂ ਵਿਸ਼ੇਸ਼ ਟਰੇਨਾਂ

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਵੀਰਪਾਲ ਪਿਛਲੇ ਕਰੀਬ 10 ਸਾਲ ਤੋਂ ਸਾਊਦੀ ਅਰਬ ਵਿਚ ਕੰਮ ਕਰ ਰਿਹਾ ਸੀ, ਜਿਸ ਦੇ ਜ਼ੀਰਏ ਹੀ ਘਰ ਦਾ ਪਾਲਣ-ਪੋਸ਼ਣ ਹੋ ਰਿਹਾ ਸੀ। ਪ੍ਰਵਾਰ ਨੂੰ 6 ਦਸੰਬਰ ਨੂੰ ਸਾਊਦੀ ਅਰਬ ਤੋਂ ਫੋਨ ਜ਼ਰੀਏ ਵੀਰਪਾਲ ਦੀ ਬ੍ਰੇਨ ਹੈਮਰੇਜ ਕਾਰਨ ਮੌਤ ਹੋਣ ਦੀ ਖਬਰ ਮਿਲੀ। ਮੌਤ ਦੀ ਖ਼ਬਰ ਸੁਣਦੇ ਹੀ ਪਰਿਵਾਰ ਵਿਚ ਮਾਤਮ ਛਾ ਗਿਆ। ਪੀੜਤ ਪਰਿਵਾਰ ਦੇ ਮੁਤਾਬਕ ਵੀਰਪਾਲ ਦੇ ਦੋ ਬੱਚੇ ਹਨ, ਜਿਨ੍ਹਾਂ ਵਿਚ ਇਕ ਕੁੜੀ ਅਤੇ ਮੁੰਡਾ ਹੈ। ਦੋਹਾਂ ਦੀ ਉਮਰ ਕਰੀਬ 13 ਅਤੇ 15 ਸਾਲ ਦੱਸੀ ਜਾ ਰਹੀ ਹੈ। 

ਇਹ ਵੀ ਪੜ੍ਹੋ: Ferozepur News: ਫਿਰੋਜ਼ਪੁਰ ਵਾਸੀ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਦ/ਜਬਤ ਕਰਨ ਦੇ ਦਿਤੇ ਨਿਰਦੇਸ਼: ਡਾ. ਬਲਜੀਤ ਕੌਰ

ਜਾਣਕਾਰੀ ਦਿੰਦਿਆਂ ਪ੍ਰਵਾਰਕ ਮੈਂਬਰਾਂ ਨੇ ਦੱਸਿਆ ਕਿ ਵੀਰਪਾਲ ਅਕਸਰ ਛੁੱਟੀ 'ਤੇ ਘਰ ਆਉਂਦਾ ਰਹਿੰਦਾ ਸੀ ਅਤੇ ਕਰੀਬ ਇਕ ਮਹੀਨਾ ਪਹਿਲਾਂ ਉਹ ਵਾਪਸ ਸਾਊਦੀ ਅਰਬ ਗਿਆ ਸੀ ਅਤੇ ਉਹ ਰੋਜ਼ਾਨਾ ਆਪਣੇ ਪਰਿਵਾਰ ਨਾਲ ਫੋਨ 'ਤੇ ਗੱਲ ਕਰਦਾ ਸੀ। ਉਨ੍ਹਾਂ ਦੱਸਿਆ ਕਿ ਉਹ ਕਿਸੇ ਵੀ ਤਰ੍ਹਾਂ ਦੀ ਬੀਮਾਰੀ ਤੋਂ ਪੀੜਤ ਨਹੀਂ ਸੀ ਅਤੇ ਪੂਰੀ ਤਰ੍ਹਾਂ ਤੰਦਰੁਸਤ ਸੀ। ਅਚਾਨਕ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਵਾਲੇ ਸਦਮੇ ਵਿਚ ਹਨ।