ਕੈਨੇਡਾ ਵਿਚ 20 ਸਾਲਾ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ ਨੌਜਵਾਨ

A 20-year-old Punjabi youth was shot dead in Canada

ਮੁਹਾਲੀ : ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।

ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬੀ ਸਿੱਖ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ ਹਰਸ਼ਨਦੀਪ ਸਿੰਘ (20 ਸਾਲਾ) ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ।

ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ। ਜਿਸ ਵਿਚ ਸਾਫ ਦਿਖਾਈ ਦੇ ਰਿਹਾ ਹੈ ਕਿ ਪਹਿਲਾਂ ਔਰਤ ਨੌਜਵਾਨ ਨੂੰ ਪੌੜੀਆਂ ਤੋਂ ਸੁੱਟਦੀ ਹੈ ਤੇ ਫਿਰ ਇਕ ਨੌਜਵਾਨ ਉਸ ਨੂੰ ਗੋਲੀ ਮਾਰਦਾ ਹੈ। ਘਟਨਾ ਵਿਚ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਨੇ ਇਸ ਗੋਲੀਬਾਰੀ ਵਿਚ 2 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ 30 ਸਾਲਾ ਇਵਾਨ ਰੇਨ ਅਤੇ 30 ਸਾਲਾ ਜੂਡਿਥ ਸੌਲਟੋਕਸ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੀ ਗ੍ਰਿਫਤਾਰੀ ਦੌਰਾਨ ਇੱਕ ਹਥਿਆਰ ਵੀ ਬਰਾਮਦ ਕੀਤਾ ਗਿਆ ਹੈ। 

 ਕੁਝ ਦਿਨ ਪਹਿਲਾਂ ਵੀ ਇਕ ਸਿੱਖ ਨੌਜਵਾਨ ਗੁਰਅਸੀਸ ਸਿੰਘ ਦਾ ਚਾਕੂ ਮਾਰ ਕੇ ਕਤਲ ਕੀਤਾ ਗਿਆ। ਸਵਾਲ ਖੜਾ ਹੁੰਦਾ ਹੈ ਕਿ ਕੈਨੇਡਾ ਵਿੱਚ ਸਿੱਖਾਂ ਪ੍ਰਤੀ ਨਫਰਤ ਇੰਨਾ ਕਿਉਂ ਵੱਧ ਰਿਹਾ ਹੈ?