Moga News: 3 ਮਹੀਨੇ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

Moga News: ਦਿਲ ਦਾ ਦੌਰਾ ਪੈਣ ਨਾਲ ਗਈ ਜਾਨ

Moga youth died in canada News in punjabi

 ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖ਼ਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿਥੇ ਲੜਕੇ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।

ਮ੍ਰਿਤਕ ਦੀ ਪਹਿਚਾਣ ਲਵਪ੍ਰੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਮੋਗਾ ਦੇ ਪਿੰਡ ਬਿਲਾਸਪੁਰ ਦਾ ਰਹਿਣਾ ਵਾਲਾ ਸੀ।  ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਤਿੰਨ ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ। ਲਵਪ੍ਰੀਤ ਦਾ ਤਿੰਨ ਸਾਲ ਪਹਿਲਾਂ  ਵਿਆਹ ਹੋਇਆ ਸੀ। ਉਸ ਦੀ ਪਤਨੀ 2020 ਵਿੱਚ ਸਟੱਡੀ ਬੇਸ 'ਤੇ ਵਿਦੇਸ਼ ਗਈ ਸੀ। ਜਿਸ ਤੋਂ ਬਾਅਦ ਲਵਪ੍ਰੀਤ ਸਿੰਘ ਤਿੰਨ ਮਹੀਨੇ ਪਹਿਲਾਂ ਹੀ ਵਿਦੇਸ਼ ਗਿਆ ਸੀ ਜਿਥੇ ਉਸ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।