UK ਦੇ ਬਰਮਿੰਘਮ 'ਚ ਪੰਜਾਬੀ ਨੌਜਵਾਨ ਦੀ ਮੌਤ
ਇਕ ਮਹੀਨਾ ਪਹਿਲਾਂ ਹੀ ਪੰਜਾਬ ਤੋਂ ਛੁੱਟੀ ਕੱਟ ਕੇ ਗਿਆ ਸੀ ਵਾਪਸ
Simranjit Singh dies in Birmingham, UK
ਦਿੜ੍ਹਬਾ ਦੇ ਇੱਕ ਨੌਜਵਾਨ ਦੀ ਯੂਕੇ ਦੇ ਬਰਮਿੰਘਮ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਸਿਮਰਨਜੀਤ ਸਿੰਘ ਵਜੋਂ ਹੋਈ ਹੈ। ਨੌਜਵਾਨ ਚੰਗੇ ਭਵਿੱਖ ਲਈ 2016 ਵਿਚ ਯੂਕੇ ਗਿਆ ਤੇ ਉਥੇ ਹੀ ਰਹਿ ਰਿਹਾ ਸੀ।
ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਇਕ ਮਹੀਨਾ ਪਹਿਲਾਂ ਹੀ ਪੰਜਾਬ ਤੋਂ ਛੁੱਟੀ ਕੱਟ ਕੇ 12 ਜਨਵਰੀ ਨੂੰ ਵਾਪਸ ਗਿਆ ਸੀ। ਸਿਮਰਨਜੀਤ ਸਿੰਘ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ। ਇਸ ਨੌਜਵਾਨ ਦੀ ਬੇਵਕਤੀ ਮੌਤ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ।