ਸ਼੍ਰੀਕਾਂਤ ਤਿਆਗੀ ਨੂੰ ਨੋਇਡਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਔਰਤ ਨੂੰ ਗਾਲ੍ਹਾਂ ਕੱਢਦਿਆਂ ਦੀ ਵੀਡੀਓ ਹੋਈ ਸੀ ਵਾਇਰਲ
ਮੇਰਠ ਤੋਂ ਹੋਈ ਸ਼੍ਰੀਕਾਂਤ ਤਿਆਗੀ ਦੀ ਗ੍ਰਿਫ਼ਤਾਰੀ
ਮੇਰਠ : ਨੋਇਡਾ ਸਥਿਤ ਗ੍ਰੈਂਡ ਓਮੈਕਸ ਸੋਸਾਇਟੀ ਵਿੱਚ ਇੱਕ ਔਰਤ ਨਾਲ ਬਦਸਲੂਕੀ ਕਰਨ ਵਾਲੇ ਭਗੌੜੇ ਭਾਜਪਾ ਨੇਤਾ ਸ਼੍ਰੀਕਾਂਤ ਤਿਆਗੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
ਮੁਲਜ਼ਮਾਂ ਨੂੰ ਫੜਨ ਲਈ ਪੁਲਿਸ ਦੀਆਂ ਕਈ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ। ਦੱਸ ਦੇਈਏ ਕਿ ਇਹ ਗ੍ਰਿਫ਼ਤਾਰੀ ਨੋਇਡਾ ਪੁਲਿਸ ਵਲੋਂ ਮੇਰਠ ਤੋਂ ਕੀਤੀ ਗਈ ਹੈ। ਦੱਸ ਦੇਈਏ ਕਿ 25 ਹਜ਼ਾਰ ਦੇ ਇਨਾਮੀ ਭਾਜਪਾ ਨੇਤਾ ਸ਼੍ਰੀਕਾਂਤ ਤਿਆਗੀ ਦੀ ਭਾਲ 'ਚ ਪੁਲਿਸ ਦੀਆਂ 18 ਟੀਮਾਂ ਨੇ 30 ਤੋਂ ਜ਼ਿਆਦਾ ਥਾਵਾਂ 'ਤੇ ਛਾਪੇਮਾਰੀ ਕੀਤੀ।
ਹੁਣ ਉੱਤਰ ਪ੍ਰਦੇਸ਼ ਦੇ ਮੇਰਠ ਤੋਂ ਮੁਲਜ਼ਮ ਸ਼੍ਰੀਕਾਂਤ ਤਿਆਗੀ ਨੂੰ ਤਿੰਨ ਲੋਕਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਮੰਗਲਵਾਰ ਸਵੇਰੇ ਭਾਜਪਾ ਨੇਤਾ ਦੀ ਪਤਨੀ ਨੂੰ ਪੁੱਛਗਿੱਛ ਲਈ ਕੋਤਵਾਲੀ ਬੁਲਾਇਆ ਗਿਆ ਸੀ। ਮਾਮਲੇ 'ਚ ਤਿੰਨ ਹੋਰ ਨਜ਼ਦੀਕੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸਰਕਾਰ ਦੇ ਹੁਕਮਾਂ ਤੋਂ ਬਾਅਦ ਭਾਜਪਾ ਨੇਤਾ ਸ਼੍ਰੀਕਾਂਤ ਤਿਆਗੀ ਦੀਆਂ ਨਾਜਾਇਜ਼ ਉਸਾਰੀਆਂ ਨੂੰ ਲੈ ਕੇ ਪ੍ਰਸ਼ਾਸਨ ਅਤੇ ਅਥਾਰਟੀ ਸਖਤ ਹੋ ਗਈ ਹੈ।