ਇਟਲੀ ’ਚ ਦਸਤਾਰ ਦੀ ਬੇਅਦਬੀ ਕਰਨ ਵਾਲੀ ਕੰਪਨੀ ਨੇ ਮੰਗੀ ਸਿੱਖਾਂ ਤੋਂ ਮੁਆਫ਼ੀ 

ਏਜੰਸੀ

ਖ਼ਬਰਾਂ, ਪੰਜਾਬੀ ਪਰਵਾਸੀ

ਕੰਪਨੀ ਨੇ ਸਿੱਖ ਜਥੇਬੰਦੀਆਂ ਤੋਂ ਮੁਆਫੀ ਮੰਗੀ ਅਤੇ ਗਲਤੀ ਨੂੰ ਸੁਧਾਰਿਆ।

The company that desecrated the turban in Italy apologized to the Sikhs

ਮਿਲਾਨ: ਇਟਲੀ ਵਿਚ ਪਸ਼ੂਆਂ ਦੀਆਂ ਦਵਾਈਆਂ ਬਣਾਉਣ ਵਾਲੀ ਇੱਕ ਕੰਪਨੀ ਵੱਲੋਂ ਜਦੋਂ ਆਪਣੇ ਪ੍ਰਚਾਰ ਰਾਹੀਂ ਦਸਤਾਰ ਦਾ ਅਪਮਾਨ ਕੀਤਾ ਗਿਆ ਤਾਂ ਸਿੱਖਾਂ ਨੇ ਇਸ ਦਾ ਭਾਰੀ ਵਿਰੋਧ ਕੀਤਾ। ਇਸ ਤੋਂ ਬਾਅਦ ਕੰਪਨੀ ਨੇ ਸਿੱਖ ਜਥੇਬੰਦੀਆਂ ਤੋਂ ਮੁਆਫੀ ਮੰਗੀ ਅਤੇ ਗਲਤੀ ਨੂੰ ਸੁਧਾਰਿਆ।

ਇਸ ਸਬੰਧੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਇਟਲੀ ਦੇ ਪ੍ਰਧਾਨ ਭਾਈ ਰਵਿੰਦਰਜੀਤ ਸਿੰਘ, ਗੁਰਦੁਆਰਾ ਸਿੰਘ ਸਭਾ ਫਲੇਰੋ ਦੇ ਮੁੱਖ ਸੇਵਾਦਾਰ ਸੁਰਿੰਦਰਜੀਤ ਸਿੰਘ ਪੰਡੋਰੀ ਅਤੇ ਇੰਡੀਅਨ ਸਿੱਖ ਕਮਿਊਨਿਟੀ ਇਟਲੀ ਦੇ ਪ੍ਰਧਾਨ ਸੁਖਦੇਵ ਸਿੰਘ ਕੰਗ ਆਦਿ ਨੇ ਦੱਸਿਆ ਕਿ ਜਰਮਨੀ ਦੀ ਇੱਕ ਕੰਪਨੀ ਉਸਾਰੀ ਕਰ ਰਹੀ ਹੈ। ਵੈਟਰਨਰੀ ਪ੍ਰਚਾਰ ਲਈ ਕੁੱਤਿਆਂ ਦਾ ਇਸਤੇਮਾਲ ਕੀਤਾ ਗਿਆ ਤੇ ਇਸ ਦੇ ਨਾਲ ਹੀ ਸਿਰ 'ਤੇ ਦਸਤਾਰ ਵੀ ਰੱਖੀ ਗਈ। ਇਸ ਫੋਟੋ ਦੇ ਇਸ਼ਤਿਹਾਰ ਸੱਤ ਜ਼ਿਲ੍ਹਿਆਂ ਵਿਚ ਪ੍ਰਚਾਰ ਲਈ ਬੱਸਾਂ ’ਤੇ ਲਾਏ ਗਏ ਸਨ। 

 

ਇਸ ਬਾਰੇ ਜਦੋਂ ਇਟਲੀ ਦੀਆਂ ਸਿੱਖ ਜਥੇਬੰਦੀਆਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੂੰ ਤੁਰੰਤ ਕੰਪਨੀ ਪ੍ਰਬੰਧਕਾਂ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਇਸ ਮੁੱਦੇ ’ਤੇ ਸਿੱਖਾਂ ਤੋਂ ਮੁਆਫੀ ਮੰਗੀ। ਕੰਪਨੀ ਅਧਿਕਾਰੀਆਂ ਨੇ ਸਿੱਖ ਆਗੂਆਂ ਨੂੰ ਭਰੋਸਾ ਦਿੱਤਾ ਕਿ ਜਲਦੀ ਹੀ ਬੱਸਾਂ ਦੇ ਪਿਛਲੇ ਪਾਸੇ ਲੱਗੇ ਸਾਰੇ ਬੋਰਡ ਹਟਾ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਅਸਲ ਵਿਚ ਉਨ੍ਹਾਂ ਨੂੰ ਇਸ ਗੱਲ ਦਾ ਕੋਈ ਅੰਦਾਜ਼ਾ ਨਹੀਂ ਸੀ ਕਿ ਅਜਿਹਾ ਕਰਨ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੇਗੀ।