ਫ਼ੌਜ ਵਲੋਂ ਜੰਮੂ-ਕਸ਼ਮੀਰ 'ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, 5 ਅਤਿਵਾਦੀ ਕੀਤੇ ਢੇਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਜੰਮੂ-ਕਸ਼ਮੀਰ ਵਿਚ ਅਤਿਵਾਦੀਆਂ ਨੇ ਇਕ ਵਾਰ ਫਿਰ ਘੁਸਪੈਠ ਦਾ ਯਤਨ ਕੀਤਾ ਪਰ ਸੁਰੱਖਿਆ ਬਲਾਂ ਨੇ ਇਸ ਨੂੰ ਨਾਕਾਮ ਕਰ ਦਿਤਾ।

5 Terrorist dead

ਨਵੀਂ ਦਿੱਲੀ : ਜੰਮੂ-ਕਸ਼ਮੀਰ ਵਿਚ ਅਤਿਵਾਦੀਆਂ ਨੇ ਇਕ ਵਾਰ ਫਿਰ ਘੁਸਪੈਠ ਦਾ ਯਤਨ ਕੀਤਾ ਪਰ ਸੁਰੱਖਿਆ ਬਲਾਂ ਨੇ ਇਸ ਨੂੰ ਨਾਕਾਮ ਕਰ ਦਿਤਾ। ਜੰਮੂ-ਕਸ਼ਮੀਰ ਦੇ ਕੁਪਵਾੜਾ ਦੇ ਕੇਰਨ ਸੈਕਟਰ ਵਿਚ ਐਤਵਾਰ ਨੂੰ ਸੁਰੱਖਿਆ ਬਲਾਂ ਨੇ ਘੁਸਪੈਠ ਦੀ ਕੋਸ਼ਿਸ਼ ਕਰ ਰਹੇ 5 ਅਤਿਵਾਦੀਆਂ ਨੂੰ ਮਾਰ ਸੁੱਟਿਆ। ਦਸਿਆ ਜਾ ਰਿਹਾ ਹੈ ਕਿ ਅਪਰੇਸ਼ਨ ਅਜੇ ਵੀ ਜਾਰੀ ਹੈ। 

ਫ਼ੌਜ ਦੇ ਇਕ ਅਧਿਕਾਰੀ ਨੇ ਦਸਿਆ ਕਿ ਫ਼ੌਜੀਆਂ ਨੇ ਕੁਪਵਾੜਾ ਜ਼ਿਲ੍ਹੇ ਦੇ ਮਾਛਿਲ ਸੇਕਟਰ ਵਿਚ ਕੰਟਰੋਲ ਰੇਖਾ 'ਤੇ ਸ਼ੱਕੀ ਗਤੀਵਿਧੀ ਦੇਖਣ ਤੋਂ ਬਾਅਦ ਘੁਸਪੈਠੀਆਂ ਨੂੰ ਲਲਕਾਰਿਆ। ਉਨ੍ਹਾਂ ਦਸਿਆ ਕਿ ਮੁਠਭੇੜ ਵਿਚ ਤਿੰਨ ਅਤਿਵਾਦੀ ਮਾਰੇ ਗਏ। ਇਲਾਕੇ ਵਿਚ ਤਲਾਸ਼ੀ ਮੁਹਿੰਮੀ ਚਲਾਈ ਗਈ। ਇਸ ਤੋਂ ਪਹਿਲਾਂ ਉਤਰੀ ਕਸ਼ਮੀਰ ਦੇ ਬਾਂਦੀਪੁਰਾ ਜ਼ਿਲ੍ਹੇ ਦੇ ਹੱਜਨ ਥਾਣੇ ਦੇ ਨੇੜੇ ਸਥਿਤ ਫ਼ੌਜ ਦੇ ਇਕ ਕੈਂਪ 'ਤੇ ਅਤਿਵਾਦੀਆਂ ਨੇ ਹਥਗੋਲੇ ਸੁੱਟੇ। 

ਦਸ ਦਈਏ ਕਿ ਮਈ ਮਹੀਨੇ ਵਿਚ ਵੀ ਸੁਰੱਖਿਆ ਬਲਾਂ ਨੇ ਘੁਸਪੈਠ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕੀਤਾ ਸੀ। ਇਹ ਘੁਸਪੈਠ ਜੰਮੂ ਕਸ਼ਮੀਰ ਦੇ ਤੰਗਧਾਰ ਖੇਤਰ 'ਚ ਕੀਤੀ ਜਾ ਰਹੀ ਸੀ, ਜਿਸ ਨੂੰ ਸੁਰੱਖਿਆ ਦਸਤਿਆਂ ਨੇ ਚੌਕਸੀ ਵਰਤਦਿਆਂ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਬਣਾ ਦਿਤਾ ਸੀ। ਇਸ ਦੌਰਾਨ ਸੁਰੱਖਿਆ ਦਸਤਿਆਂ ਨੇ ਘੁਸਪੈਠ ਦਾ ਯਤਨ ਕਰ ਰਹੇ ਪੰਜ ਦਹਿਸ਼ਤਗਰਦਾਂ ਨੂੰ ਮੁਕਾਬਲੇ 'ਚ ਢੇਰ ਕਰ ਦਿਤਾ ਸੀ।