ਹਾਂਗਕਾਂਗ: ਪੁਲਿਸ ਦੀ ਕਾਰਵਾਈ ਤੋਂ ਬਾਅਦ ਹਿੰਸਕ ਹੋਇਆ ਪ੍ਰਦਰਸ਼ਨ

ਏਜੰਸੀ

ਖ਼ਬਰਾਂ, ਪੰਜਾਬੀ ਪਰਵਾਸੀ

ਚੀਨ ਹਵਾਲਗੀ ਕਾਨੂੰਨ ਵਿਰੁਧ ਸ਼ਾਂਤਾ ਨਾਲ ਪ੍ਰਦਰਸ਼ਨ ਕਰ ਰਹੇ ਸਨ ਲੋਕ

Hong Kong's protest movement was on life support

ਹਾਂਗਕਾਂਗ : ਪੁਲਿਸ ਵਲੋਂ ਕਾਰਵਾਈ ਕਰਨ ਤੋਂ ਬਾਅਦ ਹਾਂਗਕਾਂਗ ਵਿਚ ਚੀਨ ਦੇ ਨਵੇ ਹਵਾਲਗੀ ਕਾਨੂੰਨ ਦੇ ਵਿਰੋਧ ਵਿਚ ਲੋਕਾਂ ਦਾ ਪ੍ਰਦਰਸ਼ਨ ਹਿੰਸਾਤਮਕ ਹੋ ਗਿਆ। ਪ੍ਰਦਰਸ਼ਨਕਾਰੀਆਂ ਦੇ ਆਗੂਆਂ ਨੇ ਦਸਿਆ ਕਿ ਸਾਲ 1997 ਤੋਂ ਬਾਅਦ ਹਾਂਗਕਾਂਗ ਵਿਚ ਇਹ ਹੁਣ ਤਕ ਦਾ ਸੱਭ ਤੋਂ ਵੱਡਾ ਪ੍ਰਦਰਸ਼ਨ ਸੀ ਜਿਸ ਵਿਚ ਲਗਭਗ 10 ਲੱਖ ਤੋਂ ਜ਼ਿਆਦਾ ਲੋਕਾਂ ਨੇ ਹਿੱਸਾ ਲਿਆ। ਇਸ ਤੋਂ ਪਹਿਲਾਂ ਸਾਲ 1997 ਵਿਚ ਹਾਂਗਕਾਂਗ ਨੂੰ ਚੀਨ ਨੂੰ ਸੌਂਪੇ ਜਾਣ ਸਮੇਂ ਸੱਭ ਤੋਂ ਵੱਡਾ ਪ੍ਰਦਰਸ਼ਨ ਕੀਤਾ ਗਿਆ ਸੀ। 

ਸ਼ਾਂਤੀ ਨਾਲ ਕੀਤਾ ਜਾ ਰਿਹਾ ਇਹ ਪ੍ਰਦਰਸ਼ਨ ਉਸ ਸਮੇਂ ਹਿੰਸਾਤਮਕ ਹੋ ਗਿਆ ਜਦ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਕਾਰਵਾਈ ਕੀਤੀ। ਪ੍ਰਦਰਸ਼ਨਕਾਰੀਆਂ ਨੇ ਸੰਸਦ ਦੇ ਬਾਹਰ ਸਾਰੀ ਰਾਤ ਪ੍ਰਦਰਸ਼ਨ ਕਰਨ ਦਾ ਪ੍ਰਣ ਕੀਤਾ ਸੀ ਪਰ ਪੁਲਿਸ ਦੀ ਕਾਰਵਾਈ ਤੋਂ ਬਾਅਦ ਪ੍ਰਦਰਸ਼ਨਾਕਾਰੀਆਂ ਨੇ ਪੁਲਿਸ 'ਤੇ ਬੋਤਲਾਂ ਸੁੱਟੀਆਂ।

ਐਤਵਾਰ ਦੇਰ ਰਾਤ ਜਾਰੀ ਬਿਆਨ ਵਿਚ ਸਰਕਾਰ ਨੇ ਸਮਝੌਤੇ ਦਾ ਕੋਈ ਸੰਕੇਤ ਨਾ ਦਿੰਦੇ ਹੋਏ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਕਿ ਬਿਲ ਨੂੰ ਬੁਧਵਾਰ ਨੂੰ ਦੂਜੀ ਵਾਰ ਪੜ੍ਹਿਆ ਜਾਵੇ।

ਪ੍ਰਦਰਸ਼ਨਕਾਰੀਆਂ ਦੇ ਆਗੂਆਂ ਨੇ ਦਸਿਆ ਕਿ ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਸੀ ਕਿ ਹਵਾਲਗੀ ਕਾਨੂੰਨ ਦੀ ਅਪਣੀ ਯੋਜਨਾ ਨੂੰ ਵਾਪਸ ਲਿਆ ਜਾਵੇ।

ਜ਼ਿਕਰਯੋਗ ਹੈ ਕਿ ਹਾਂਗਕਾਂਗ ਦੇ ਚੀਨ ਸਮਰਥਕ ਨੇਤਾ ਇਕ ਬਿਲ 'ਤੇ ਜ਼ੋਰ ਦੇ ਰਹੇ ਹਨ ਜਿਸ ਵਿਚ ਮੁਲਜ਼ਮਾਂ 'ਤੇ ਮੁਕੱਦਮਾ ਚਲਾਉਣ ਲਈ ਉਨ੍ਹਾਂ ਨੂੰ ਚੀਨ ਦੇ ਹਵਾਲੇ ਕੀਤੇ ਜਾਣ ਦੀ ਤਜਵੀਜ਼ ਹੈ ਪਰ ਇਸ ਪ੍ਰਸਤਾਵ ਨੂੰ ਲੈ ਕੇ ਕਾਫ਼ੀ ਹੰਗਾਮਾ ਹੋਇਆ ਅਤੇ ਇਸ ਦੋ ਵਿਰੋਧ ਵਿਚ ਸ਼ਹਿਰ ਦੇ ਵੱਖ-ਵੱਖ ਵਰਗਾਂ ਦੇ ਲੋਕ ਇਕੱਠੇ ਹੋ ਗਏ ਹਨ।