ਹੁਣ ਇਟਲੀ ਵਿਚ ਬੱਚੇ ਸਿੱਖਣਗੇ ਪੰਜਾਬੀ, ਭਾਰਤੀ ਭਾਈਚਾਰੇ ਦੇ ਸਹਿਯੋਗ ਨਾਲ ਖੁੱਲ੍ਹਿਆ ਸਕੂਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਇਟਲੀ ਵਿਚ ਬੱਚਿਆਂ ਨੂੰ ਪੰਜਾਬੀ ਅਤੇ ਹਿੰਦੀ ਭਾਸ਼ਾ ਸਿਖਾਉਣ ਲਈ ਭਾਰਤੀ ਭਾਈਚਾਰੇ ਵੱਲੋਂ ਇਤਿਹਾਸਕ ਉਪਰਾਲਾ ਕੀਤਾ ਗਿਆ ਹੈ।

School opened in Italy to teach Punjabi to children

ਮਿਲਾਨ: ਇਟਲੀ (Italy) ਵਿਚ ਬੱਚਿਆਂ ਨੂੰ ਪੰਜਾਬੀ ਅਤੇ ਹਿੰਦੀ ਭਾਸ਼ਾ ਸਿਖਾਉਣ ਲਈ ਭਾਰਤੀ ਭਾਈਚਾਰੇ (Indian community) ਵੱਲੋਂ ਇਤਿਹਾਸਕ ਉਪਰਾਲਾ ਕੀਤਾ ਗਿਆ ਹੈ। ਲਾਸੀਓ ਸੂਬੇ ਦੇ ਸ਼ਹਿਰ ਅਪ੍ਰੀਲੀਆ ਵਿਖੇ ਨਗਰ ਕੌਂਸਲ ਦੇ ਸਹਿਯੋਗ ਨਾਲ ਭਾਰਤੀ ਭਾਈਚਾਰੇ ਦੇ ਬੱਚਿਆਂ ਨੂੰ ਪੰਜਾਬੀ (Punjabi) ਅਤੇ ਹਿੰਦੀ (Hindi) ਭਾਸ਼ਾ ਸਿਖਾਉਣ ਲਈ ਨਵਾਂ ਸਕੂਲ ਖੋਲ੍ਹਿਆ ਗਿਆ ਹੈ।

ਹੋਰ ਪੜ੍ਹੋ: ਸਹੁਰੇ ਨੂੰ ਪਿੱਠ 'ਤੇ ਚੁੱਕ ਹਸਪਤਾਲ ਲੈ ਗਈ ਨੂੰਹ ਪਰ ਨਹੀਂ ਬਚਾ ਸਕੀ ਜਾਨ, ਫੋਟੋਆਂ ਖਿੱਚਦੇ ਰਹੇ ਲੋਕ

ਭਾਰਤੀ ਭਾਈਚਾਰੇ ਦੇ ਮਾਸਟਰ ਦਵਿੰਦਰ ਸਿੰਘ ਮੋਹੀ ਦੀ ਕੋਸ਼ਿਸ਼ ਦੇ ਚਲਦਿਆਂ ਇਸ ਸਕੂਲ ਵਿਚ ਬੱਚਿਆਂ ਨੂੰ ਪੰਜਾਬੀ ਅਤੇ ਹਿੰਦੀ ਭਾਸ਼ਾ ਦੀ ਸਿਖਲਾਈ ਮੁਫਤ ਦਿੱਤੀ ਜਾਵੇਗੀ। ਗੱਲਬਾਤ ਦੌਰਾਨ ਦਵਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ ਕਿ ਨਗਰ ਕੌਂਸਲ ਨੇ ਇਹ ਜ਼ਿੰਮੇਵਾਰੀ ਉਹਨਾਂ ਨੂੰ ਸੌਂਪੀ ਹੈ।

ਇਹ ਵੀ ਪੜ੍ਹੋ: ਇਸ ਦੇਸ਼ ’ਚ Bitcoin ਨੂੰ ਮਿਲਿਆ ਕਾਨੂੰਨੀ ਦਰਜਾ, 90 ਦਿਨਾਂ ’ਚ ਲਾਗੂ ਹੋਵੇਗਾ ਕਾਨੂੰਨ

ਉਹਨਾਂ ਕਿਹਾ ਕਿ ਉਹਨਾਂ ਦੀ ਇਹੀ ਕੋਸ਼ਿਸ਼ ਰਹੇਗੀ ਕਿ ਸਾਡੇ ਬੱਚੇ ਅਪਣੀ ਮਾਂ ਬੋਲੀ (Mother tongue) ਅਤੇ ਭਾਸ਼ਾ ਨਾਲ ਜੁੜੇ ਰਹਿਣ। ਉਹਨਾਂ ਦੱਸਿਆ ਕਿ ਇਟਲੀ ਵਿਚ ਪਿਛਲੇ 30 ਸਾਲਾਂ ਤੋਂ ਸੈਨਸਾਂ ਕਨਫੀਨੇ ਨਾਮੀ ਸੰਸਥਾ ਵਿਦੇਸ਼ੀ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਦੀ ਆ ਰਹੀ ਹੈ ਅਤੇ ਇਸ ਸੰਸਥਾ ਵੱਲੋਂ ਹੋਰ ਦੇਸ਼ਾਂ ਤੋਂ ਆਏ ਲੋਕਾਂ ਦੇ ਬੱਚਿਆਂ ਨੂੰ ਇਟਲੀ ਦੀ ਭਾਸ਼ਾ ਦੇ ਨਾਲ-ਨਾਲ ਬੱਚਿਆਂ ਦੀ ਮਨਪੰਸਦ ਭਾਸ਼ਾ ਸਿਖਾਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ। ਸਕੂਲ ਦੇ ਰਸਮੀ ਉਦਘਾਟਨ ਮੌਕੇ ਇਲਾਕੇ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਮੈਂਬਰ ਅਤੇ ਕਈ ਸਮਾਜ ਸੇਵੀ ਸੰਸਥਾਵਾਂ ਅਤੇ ਭਾਰਤੀ ਲੋਕ ਸ਼ਾਮਲ ਹੋਏ।