ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪਾਕਿਸਤਾਨ ਦਾ ਵੱਡਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਜਿੱਥੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹੇ ਜਾਣ ਨੂੰ ਲੈ ਕੇ ਪਾਕਿਸਤਾਨ ਅਤੇ ਭਾਰਤ ਵਿਚ ਚਰਚਾ ਦਾ ਮਾਹੌਲ ਗਰਮਾਇਆ ਹੋਇਐ.......

Pakistan's biggest announcement of Baba Nanak's Prakash Purab

ਜਿੱਥੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹੇ ਜਾਣ ਨੂੰ ਲੈ ਕੇ ਪਾਕਿਸਤਾਨ ਅਤੇ ਭਾਰਤ ਵਿਚ ਚਰਚਾ ਦਾ ਮਾਹੌਲ ਗਰਮਾਇਆ ਹੋਇਐ। ਉਥੇ ਹੀ ਹੁਣ ਪਾਕਿਸਤਾਨ ਦੀ ਸਰਕਾਰ ਨੇ ਇਕ ਹੋਰ ਵੱਡਾ ਐਲਾਨ ਕੀਤਾ ਹੈ। ਦਰਅਸਲ ਪਾਕਿਸਤਾਨ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਬਾਬੇ ਨਾਨਕ ਦੀ ਤਸਵੀਰ ਵਾਲਾ ਨੋਟ ਅਤੇ ਸਿੱਕਾ ਜਾਰੀ ਕਰਨ ਦੇ ਨਾਲ-ਨਾਲ ਡਾਕ ਟਿਕਟ ਜਾਰੀ ਕਰਨ ਦਾ ਵੀ ਐਲਾਨ ਕੀਤਾ ਗਿਆ ।

ਪਾਕਿਸਤਾਨ ਦੇ ਧਾਰਮਿਕ ਮਾਮਲਿਆਂ ਦੇ ਮੰਤਰੀ ਨੂਰ ਉਲ ਹੱਕ ਕਾਦਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦਸਿਆ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਲੋਂ ਇਸ ਫ਼ੈਸਲੇ ਨੂੰ ਮਨਜ਼ੂਰੀ ਦੇ ਦਿਤੀ ਗਈ ਹੈ। ਉਨ੍ਹਾਂ ਪੱਤਰਕਾਰਾਂ ਕੋਲ ਇਨ੍ਹਾਂ ਫੈਸਲਿਆਂ ਦਾ ਐਲਾਨ ਕਰਦਿਆਂ ਆਖਿਆ ਕਿ ਪਾਕਿਸਤਾਨ ਇਕ ਅਮਨ ਪਸੰਦ ਮੁਲਕ ਹੈ, ਜਿੱਥੇ ਹਰ ਧਰਮ ਦੇ ਗੁਰੂਆਂ ਅਤੇ ਪੀਰਾਂ ਦਾ ਸਤਿਕਾਰ ਕੀਤਾ ਜਾਂਦੈ....ਇਸੇ ਤਹਿਤ ਹੀ ਪਾਕਿਸਤਾਨ 'ਚ ਬਣੀ ਇਮਰਾਨ ਸਰਕਾਰ ਵਲੋਂ ਸਭ ਤੋਂ ਪਹਿਲਾਂ ਇਹ ਵੱਡਾ ਫ਼ੈਸਲਾ ਲਿਆ ਗਿਆ।

ਦਸ ਦਈਏ ਕਿ ਇਸ ਤੋਂ ਪਹਿਲਾਂ ਸਾਲ 2004 ਵਿਚ ਵੀ ਪਾਕਿਸਤਾਨ ਸਰਕਾਰ ਨੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਦੀ ਨੂੰ ਸਮਰਪਿਤ ਡਾਕ ਟਿਕਟ ਜਾਰੀ ਕਰਕੇ ਦੁਨੀਆ ਭਰ ਦੇ ਸਿੱਖਾਂ ਨੂੰ ਵੱਡਾ ਮਾਣ ਦਿਤਾ ਸੀ। ਭਾਵੇਂ ਕਿ ਭਾਰਤ ਵਿਚ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਵਿਆਪਕ ਤੌਰ 'ਤੇ ਮਨਾਏ ਜਾਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਨੇ ਪਰ ਭਾਰਤ ਸਰਕਾਰ ਨੇ ਪੰਜਾਬ ਨੂੰ ਇਸ ਦੇ ਲਈ ਫੰਡ ਦੇਣ ਤੋਂ ਹੱਥ ਪਿਛੇ ਖਿੱਚ ਲਏ ਨੇ...ਜਿਸ ਦਾ ਖ਼ੁਲਾਸਾ ਬੀਤੇ ਦਿਨ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਕੀਤਾ ਗਿਆ।

ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਉਹ ਨਵਜੋਤ ਸਿੰਘ ਸਿੱਧੂ ਹੀ ਹਨ..ਜਿਨ੍ਹਾਂ ਨੇ ਇਮਰਾਨ ਦੇ ਸਹੁੰ ਚੁੱਕ ਸਮਾਰੋਹ ਵਿਚ ਸ਼ਿਰਕਤ ਦੌਰਾਨ ਪਾਕਿ ਸਰਕਾਰ ਕੋਲ ਕਰਤਾਪੁਰ ਸਾਹਿਬ ਲਾਂਘੇ ਦਾ ਮਾਮਲਾ ਉਠਾਇਆ ਸੀ । ਹੈਰਾਨੀ ਦੀ ਗੱਲ ਹੈ ਕਿ ਇਕ ਗੁਆਂਢੀ ਮੁਲਕ ਵਲੋਂ ਤਾਂ ਸਾਡੇ ਗੁਰੂ ਸਾਹਿਬਾਨ ਨੂੰ ਵੱਡਾ ਮਾਣ ਸਤਿਕਾਰ ਦੇ ਕੇ ਨਿਵਾਜ਼ਿਆ ਜਾ ਰਿਹੈ...ਪਰ ਸਾਡੇ ਅਪਣੇ ਮੁਲਕ ਦੀ ਸਰਕਾਰ ਸਿੱਖਾਂ ਨਾਲ ਵਿਤਕਰਾ ਕਰਨ 'ਤੇ ਲੱਗੀ ਹੋਈ ਏ ਅਜਿਹੇ ਵਿਚ ਸਿੱਖਾਂ ਵਿਚ ਰੋਸ ਪੈਦਾ ਨਹੀਂ ਹੋਵੇਗਾ ਤਾਂ ਹੋਰ ਕੀ ਹੋਵੇਗਾ??