UP ਦੇ ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਨੇਤਾ ਮੁਲਾਇਮ ਸਿੰਘ ਯਾਦਵ ਦਾ ਦਿਹਾਂਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਮੇਦਾਂਤਾ ਹਸਪਤਾਲ ਵਿੱਚ ਲਏ ਆਖਰੀ ਸਾਹ

Samajwadi Party leader Mulayam Singh Yadav passed away

 

ਆਗਰਾ: ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸਪਾ ਸਰਪ੍ਰਸਤ ਮੁਲਾਇਮ ਸਿੰਘ ਯਾਦਵ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਅੱਜ ਸਵੇਰੇ 8.16 ਵਜੇ ਆਖਰੀ ਸਾਹ ਲਏ। ਉਹ 82 ਸਾਲ ਦੇ ਸਨ। ਉਹ ਮੁਲਾਇਮ ਸਿੰਘ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ 'ਚ ਵੈਂਟੀਲੇਟਰ 'ਤੇ ਸਨ। ਬੀਤੇ ਐਤਵਾਰ ਤੋਂ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ। ਮੁਲਾਇਮ ਸਿੰਘ ਯਾਦਵ ਦੀ ਮੌਤ ਤੋਂ ਬਾਅਦ ਸਪਾ ਵਰਕਰਾਂ 'ਚ ਸੋਗ ਦੀ ਲਹਿਰ ਹੈ।

ਪਹਿਲਵਾਨ ਅਤੇ ਅਧਿਆਪਕ ਰਹੇ ਮੁਲਾਇਮ ਨੇ ਲੰਬੀ ਸਿਆਸੀ ਪਾਰੀ ਖੇਡੀ। ਉਹ ਤਿੰਨ ਵਾਰ ਯੂਪੀ ਦੇ ਮੁੱਖ ਮੰਤਰੀ ਰਹੇ।  ਦੱਸ ਦੇਈਏ ਕਿ 22 ਅਗਸਤ ਨੂੰ ਉਨ੍ਹਾਂ ਨੂੰ ਮੇਦਾਂਤਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਮੁਲਾਇਮ ਸਿੰਘ ਨੂੰ 1 ਅਕਤੂਬਰ ਦੀ ਰਾਤ ਨੂੰ ਆਈਸੀਯੂ ਵਿੱਚ ਸ਼ਿਫਟ ਕੀਤਾ ਗਿਆ ਸੀ। ਮੇਦਾਂਤਾ ਦੇ ਡਾਕਟਰਾਂ ਦੇ ਇੱਕ ਪੈਨਲ ਵੱਲੋਂ ਮੁਲਾਇਮ ਸਿੰਘ ਯਾਦਵ ਦਾ ਇਲਾਜ ਕੀਤਾ ਜਾ ਰਿਹਾ ਸੀ

PM ਮੋਦੀ ਨੇ ਮੁਲਾਇਮ ਸਿੰਘ ਯਾਦਵ ਦੇ ਦਿਹਾਂਤ 'ਤੇ ਜਤਾਇਆ ਦੁੱਖ
ਜਦੋਂ ਅਸੀਂ ਆਪੋ-ਆਪਣੇ ਰਾਜਾਂ ਦੇ ਮੁੱਖ ਮੰਤਰੀ ਵਜੋਂ ਸੇਵਾ ਨਿਭਾਈ ਸੀ ਤਾਂ ਮੁਲਾਇਮ ਸਿੰਘ ਯਾਦਵ ਜੀ ਨਾਲ ਮੇਰੀ ਕਈ ਵਾਰ ਗੱਲਬਾਤ ਹੋਈ ਸੀ। ਨਜ਼ਦੀਕੀ ਸਾਂਝ ਬਣੀ ਰਹੀ ਅਤੇ ਮੈਂ ਹਮੇਸ਼ਾ ਉਹਨਾਂ ਦੇ ਵਿਚਾਰ ਸੁਣਨ ਦੀ ਉਡੀਕ ਕਰਦਾ ਰਿਹਾ। ਉਹਨਾਂ ਦੇ ਦੇਹਾਂਤ 'ਤੇ ਮੈਨੂੰ ਦੁੱਖ ਹੈ। ਉਨ੍ਹਾਂ ਦੇ ਪਰਿਵਾਰ ਅਤੇ ਲੱਖਾਂ ਸਮਰਥਕਾਂ ਨਾਲ ਹਮਦਰਦੀ।