ਉਚੇਰੀ ਪੜ੍ਹਾਈ ਕਰਨ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਭੇਤਭਰੇ ਹਾਲਾਤਾਂ ਵਿੱਚ ਮੌਤ
ਦੋ ਭੈਣਾਂ ਦਾ ਸੀ ਇਕਲੌਤਾ ਭਰਾ
ਤਰਨਤਾਰਨ: ਉਚੇਰੀ ਪੜਾਈ ਕਰਨ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਭੇਤਭਰੇ ਹਾਲਾਤਾਂ ਵਿੱਚ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਹਿਚਾਣ ਪਰਮਿੰਦਰ ਸਿੰਘ ਪ੍ਰਿੰਸ (24 ) ਪੁੱਤਰ ਬਲਵਿੰਦਰ ਸਿੰਘ ਵਾਸੀ ਕਸਬਾ ਫਤੀਆਬਾਦ ਵਜੋਂ ਹੋਈ ਹੈ।
ਮ੍ਰਿਤਕ ਨੌਜਵਾਨ ਦੇ ਪਿਤਾ ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਕੈਨੇਡਾ ਪੁਲਿਸ ਵਲੋਂ ਫੋਨ ਕਰਕੇ ਸੂਚਨਾ ਦਿੱਤੀ ਗਈ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਬੰਦ ਕਮਰੇ ਵਿੱਚੋਂ ਲਾਸ਼ ਮਿਲੀ ਹੈ।
ਉਨ੍ਹਾਂ ਕਿਹਾ ਕਿ ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗ ਸਕੇਗਾ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਲੱਗਭਗ ਤਿੰਨ ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਉਥੇ ਕੈਨੇਡਾ ਵਿਖੇ ਸਰੀ ਸ਼ਹਿਰ ਵਿਚ ਰਹਿੰਦਾ ਸੀ। ਪੀੜਤ ਪਰਿਵਾਰ ਵਲੋਂ ਭਾਰਤ ਅਤੇ ਕੈਨੇਡਾ ਸਰਕਾਰ ਪਾਸੋਂ ਮੰਗ ਕੀਤੀ ਗਈ ਕਿ ਜਾਂ ਤਾਂ ਉਨ੍ਹਾਂ ਦੇ ਪੁੱਤ ਦੀ ਲਾਸ਼ ਨੂੰ ਭਾਰਤ ਲਿਆਂਦਾ ਜਾਵੇ ਤਾਂ ਜੋ ਮ੍ਰਿਤਕ ਦੇ ਮਾਤਾ-ਪਿਤਾ ਆਪਣੇ ਪੁੱਤਰ ਨੂੰ ਅੰਤਿਮ ਵਿਦਾਈ ਦੇ ਸਕਣ।