America ਵਿਚ ਪੰਜਾਬੀ ਟਰੱਕ ਡਰਾਈਵਰ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

11 ਸਾਲ ਪਹਿਲਾਂ ਵਰਕ ਪਰਮਿਟ 'ਤੇ ਗਿਆ ਸੀ ਕੈਲੀਫ਼ੋਰਨੀਆ

Punjabi truck driver dies in America

Punjabi truck driver dies in America: ਅਮਰੀਕਾ ਤੋਂ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।  ਮ੍ਰਿਤਕ ਦੀ ਪਛਾਣ ਲਖਵਿੰਦਰ ਸਿੰਘ (ਹੈਪੀ) ਪੁੱਤਰ ਬੂਟਾ ਸਿੰਘ ਭਾਈਕਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ  11 ਕੁ ਸਾਲ ਪਹਿਲਾਂ ਵਰਕ ਪਰਮਿਟ 'ਤੇ ਅਮਰੀਕਾ ਦੇ ਕੈਲੀਫ਼ੋਰਨੀਆ ਆਇਆ ਸੀ ਪਰ 5 ਨਵੰਬਰ ਨੂੰ ਉਸ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ।

ਉਸ ਦੇ ਵੱਡੇ ਭਰਾ ਰਾਜਿੰਦਰਪਾਲ ਸਿੰਘ ਭਾਈਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਖਵਿੰਦਰ ਕੈਲੀਫੋਰਨੀਆ ਵਿਖੇ ਟਰਾਲਾ ਚਲਾਉਂਦਾ ਸੀ। 5 ਨਵੰਬਰ ਨੂੰ ਕੈਲੀਫੋਰਨੀਆ 'ਚ ਰਹਿੰਦੀ ਮੇਰੀ ਮਾਸੀ ਜਸਵਿੰਦਰ ਕੌਰ ਦਾ ਫੋਨ ਆਇਆ ਕਿ ਲਖਵਿੰਦਰ ਕੰਮ ਤੋਂ ਵਿਹਲਾ ਹੋ ਕੇ 1:30 ਵਜੇ ਸੋਂ ਗਿਆ ਸੀ ਪਰ ਜਦੋਂ ਉਸ ਨੂੰ ਸਵੇਰੇ ਉਠਾਇਆ ਗਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਇਸ ਦੌਰਾਨ ਡਾਕਟਰਾਂ ਨੇ ਚੈੱਕਅਪ ਤੋਂ ਬਾਅਦ ਦੱਸਿਆ ਕਿ ਲਖਵਿੰਦਰ ਸਿੰਘ ਹੈਪੀ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ।