ਸਿੱਖ ਜਗਤ ਲਈ ਵੱਡੀ ਖ਼ਬਰ, ਨਿਊਜਰਸੀ ਸਟੇਟ ਸੈਨੇਟ 'ਚ 1984 ਸਿੱਖ ਨਸਲਕੁਸ਼ੀ ਦਾ ਮਤਾ ਪਾਸ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਉੱਥੋਂ ਦੀਆਂ ਬਹੁਤ ਸਾਰੀਆਂ ਜਥੇਬੰਦੀਆਂ ਇਸ ਦੀ ਲਗਾਤਾਰ ਮੰਗ ਕਰ ਰਹੀਆਂ ਸਨ। 

US Senate adopts resolution endorsing 1984 Sikh violence in India as ‘genocide’

ਨਿਊਜਰਸੀ - ਸਿੱਖਾਂ ਲਈ ਅੱਜ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ, ਸਿੱਖ ਕਾਕਸ ਦੇ ਯਤਨਾਂ ਅਤੇ ਨਿਊਜਰਸੀ ਦੀਆਂ ਗੁਰਦੁਆਰਾ ਕਮੇਟੀਆਂ ਦੇ ਸਹਿਯੋਗ ਨਾਲ ਨਿਊਜਰਸੀ ਸਟੇਟ ਸੈਨੇਟ ਵਿਚ 1984 ਸਿੱਖ ਨਸਲਕੁਸ਼ੀ ਦਾ ਮਤਾ ਪਾਸ ਕੀਤਾ ਗਿਆ ਕਿਉਂਕਿ  ਉਹਨਾਂ ਉੱਤੇ ਕਾਫ਼ੀ ਦਬਾਅ ਪਾਇਆ ਜਾ ਰਿਹਾ ਸੀ। ਉੱਥੋਂ ਦੀਆਂ ਬਹੁਤ ਸਾਰੀਆਂ ਜਥੇਬੰਦੀਆਂ ਇਸ ਦੀ ਲਗਾਤਾਰ ਮੰਗ ਕਰ ਰਹੀਆਂ ਸਨ। 

ਇਹ ਸਿੱਖ ਕੌਮ ਲਈ ਵੱਡੀ ਪ੍ਰਾਪਤੀ ਹੈ।  ਇਹ ਜਾਣਕਾਰੀ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਦੇ ਚੇਅਰਮੈਨ ਹਿੰਮਤ ਸਿੰਘ ਅਤੇ ਵਰਲਡ ਸਿੱਖ ਪਾਰਲੀਮੈਂਟ ਦੇ ਕੋਆਰਡੀਨੇਟਰ ਨੇ ਸਾਂਝੀ ਕੀਤੀ ਹੈ। ਇਸ ਮਾਨਤਾ ਲਈ ਸਿੱਖਾਂ ਨੇ ਨਿਊਜਰਸੀ ਸਟੇਟ ਦਾ ਧੰਨਵਾਦ ਵੀ ਕੀਤਾ ਹੈ।