ਕੈਨੇਡਾ: ਸੜਕ ਹਾਦਸੇ ਨੇ ਲਈ ਇਕ ਹੋਰ ਪੰਜਾਬੀ ਵਿਦਿਆਰਥੀ ਦੀ ਜਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਮ੍ਰਿਤਕ ਵਿਦਿਆਰਥੀ ਦੀ ਪਛਾਣ 17 ਸਾਲਾ ਤਰਨ ਸਿੰਘ ਲਾਲ ਵਜੋਂ ਹੋਈ ਹੈ।

Canada: Punjabi student dies in road accident


ਲੈਂਗਲੀ: ਕੈਨੇਡਾ ਵਿਚ ਵਾਪਰੇ ਸੜਕ ਹਾਦਸੇ ਦੌਰਾਨ ਪੰਜਾਬੀ ਵਿਦਿਆਰਥੀ ਦੀ ਮੌਤ ਹੋ ਗਈ। ਇਹ ਹਾਦਸਾ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਲੈਂਗਲੀ ਵਿਖੇ ਵਾਪਰਿਆ। ਮ੍ਰਿਤਕ ਵਿਦਿਆਰਥੀ ਦੀ ਪਛਾਣ 17 ਸਾਲਾ ਤਰਨ ਸਿੰਘ ਲਾਲ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਰਾਹੁਲ ਗਾਂਧੀ ਨੇ ਆਖਰਕਾਰ ਦੱਸ ਹੀ ਦਿੱਤਾ ਇੰਨੀ ਠੰਢ ਵਿਚ ਚਿੱਟੀ ਟੀ-ਸ਼ਰਟ ਪਾਉਣ ਪਿੱਛੇ ਰਾਜ਼?

ਮਿਲੀ ਜਾਣਕਾਰੀ ਅਨੁਸਾਰ ਤਰਨ ਸਿੰਘ ਲਾਲ ਆਪਣੀ ਟੈਸਲਾ ਕਾਰ ਵਿਚ ਸਵਾਰ ਹੋ ਕੇ ਰਾਤ 8.20 ਵਜੇ ਕੰਮ ਤੋਂ ਵਾਪਸ ਆਪਣੇ ਘਰ ਪਰਤ ਰਿਹਾ ਸੀ। ਇਸ ਦੌਰਾਨ ਫਰੇਜ਼ਰ ਹਾਈਵੇ 'ਤੇ 228 ਸਟਰੀਟ ਨੇੜੇ ਉਸ ਦੀ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਬਿਜਲੀ ਦੇ ਖੰਭੇ ਨਾਲ ਟਕਰਾ ਗਈ। ਤਰਨ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ: RRR ਨੇ ਗੋਲਡਨ ਗਲੋਬ ਐਵਾਰਡਜ਼ ’ਚ ਰਚਿਆ ਇਤਿਹਾਸ, ਫਿਲਮ ਦੇ ਗੀਤ 'ਨਾਟੂ ਨਾਟੂ' ਨੇ ਜਿੱਤਿਆ ਖ਼ਿਤਾਬ

ਜਾਣਕਾਰੀ ਅਨੁਸਾਰ ਤਰਨ ਸਿੰਘ ਪੁੱਤਰ ਜਸਵਿੰਦਰ ਸਿੰਘ ਲਾਲ 12ਵੀਂ ਜਮਾਤ ਦਾ ਵਿਦਿਆਰਥੀ ਸੀ ਅਤੇ ਉਹ ਕਬੱਡੀ ਦਾ ਵਧੀਆ ਖਿਡਾਰੀ ਸੀ। ਤਰਨ ਸਿੰਘ ਉੱਘੇ ਪਹਿਲਵਾਨ ਜਸਪ੍ਰੀਤ ਸਿੰਘ ਜੱਗੀ ਸਹੋਤਾ ਕੋਲੋਂ ਪਹਿਲਵਾਨੀ ਦੀ ਸਿਖਲਾਈ ਲੈ ਰਿਹਾ ਸੀ। ਤਰਨ ਸਿੰਘ ਤਮਨਾਵਿਸ ਸੈਕੰਡਰੀ ਸਕੂਲ ਦਾ ਵਿਦਿਆਰਥੀ ਸੀ। ਉਸ ਦੇ ਸਕੂਲ ਨੇ ਆਪਣੇ ਫੇਸਬੁੱਕ ਪੇਜ ’ਤੇ ਉਸ ਦੀਆਂ ਤਸਵੀਰਾਂ ਸਾਂਝੀਆਂ ਕਰਕੇ ਉਸ ਨੂੰ ਸ਼ਰਧਾਂਜਲੀ ਦਿੱਤੀ ਹੈ।