ਚੰਗੇ ਭਵਿੱਖ ਲਈ ਕੈਨੇਡਾ ਗਏ ਦੋ ਪੰਜਾਬੀ ਨੌਜਵਾਨਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਬਟਾਲਾ ਦੇ ਰਹਿਣ ਵਾਲੇ ਸਨ ਦੋਨੋਂ ਮ੍ਰਿਤਕ ਨੌਜਵਾਨ

photo

 

 ਬਟਾਲਾ:  ਕੈਨੇਡਾ ਤੋਂ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਦੋ ਨੌਜਵਾਨਾਂ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਪਿੰਡ ਭਾਗੋਵਾਲ ਦਾ ਨੌਜਵਾਨ ਬਿਕਰਮਜੀਤ ਸਿੰਘ ਜੋ ਕੈਨੇਡਾ ਦੇ ਬਰੈਂਪਟਨ ਸ਼ਹਿਰ 'ਚ ਕਰੀਬ ਡੇਢ ਸਾਲ ਪਹਿਲਾਂ ਵਰਕ ਪਰਮਟ 'ਤੇ ਗਿਆ ਸੀ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਇਹ ਵੀ ਪੜ੍ਹੋ:ਸ਼ੂਗਰ ਦੇ ਮਰੀਜ਼ਾਂ ਲਈ ਬੇਹੱਦ ਗੁਣਕਾਰੀ ਹਨ ਕੱਚੇ ਕੇਲੇ 

ਜਾਣਕਾਰੀ ਅਨੁਸਾਰ ਬਿਕਰਮ ਸਿੰਘ ਆਪਣੇ ਪਿਤਾ ਬਲਜਿੰਦਰ ਸਿੰਘ ਦੀ ਮੌਤ ਹੋਣ ’ਤੇ ਪਿੰਡ ਆਇਆ ਸੀ ਤੇ ਵਾਪਸ ਬਰੈਂਪਟਨ (ਕੈਨੇਡਾ) ਚਲਾ ਗਿਆ ਅਤੇ 6 ਦਿਨਾ ਬਾਅਦ ਬਿਕਰਮ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਇਹ ਵੀ ਪੜ੍ਹੋ:ਐਨ.ਸੀ.ਈ.ਆਰ.ਟੀ ਦੀਆਂ ਕਿਤਾਬਾਂ ਵਿਚ ਘੱਟ ਗਿਣਤੀਆਂ ਪ੍ਰਤੀ ਗ਼ਲਤ ਜਾਣਕਾਰੀ  

ਦੂਜਾ ਨੌਜਵਾਨ ਇਥੋਂ ਨੇੜੇ ਸਰਵਾਲੀ ਪਿੰਡ ਦਾ ਵਸਨੀਕ ਸੀ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਸਰਦੂਲ ਸਿੰਘ, ਜੋ ਅਜੇ 6 ਮਹੀਨੇ ਪਹਿਲਾ ਹੀ ਸਰੀਂ (ਕੈਨੇਡਾ) ਗਿਆ ਸੀ, ਉਸ ਦੀ ਰਾਤ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਨ੍ਹਾਂ ਨੌਜਵਾਨਾਂ ਦੀਆਂ ਮੌਤਾਂ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਦੋਹਾਂ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਮਦਦ ਲਈ ਅਪੀਲ ਕੀਤੀ ਗਈ ਹੈ ਕਿ ਉਨ੍ਹਾਂ ਦੇ ਪੁੱਤਰਾਂ ਦੀਆਂ ਮ੍ਰਿਤਕ ਦੇਹਾਂ ਪੰਜਾਬ ਲਿਆਂਦੀਆਂ ਜਾਣ ਤਾਂ ਜੋ ਆਪਣੇ ਹੱਥੀਂ ਉਨ੍ਹਾਂ ਦੀਆਂ ਅੰਤਿਮ ਰਸਮਾਂ ਕਰ ਸਕਣ।