ਨੋਬਲ ਸ਼ਾਂਤੀ ਪੁਰਸਕਾਰ ਲਈ ਚੁਣੀ ਗਈ ਅਫ਼ਗਾਨੀ ਪੱਤਰਕਾਰ ਮਹਿਬੂਬਾ ਸੇਰਾਜ

ਏਜੰਸੀ

ਖ਼ਬਰਾਂ, ਪੰਜਾਬੀ ਪਰਵਾਸੀ

ਤਾਲਿਬਾਨ ਦੀਆਂ ਧਮਕੀਆਂ ਦੇ ਬਾਵਜੂਦ ਨਹੀਂ ਛੱਡਿਆ ਵਤਨ

Afghan journalist Mehbooba Seraj selected for Nobel Peace Prize

ਕਾਬੁਲ -  ਅਫ਼ਗਾਨਿਸਤਾਨ ਵਿੱਚ ਔਰਤਾਂ ਦੇ ਅਧਿਕਾਰਾਂ ਲਈ ਕੰਮ ਕਰਨ ਵਾਲੀ ਮਹਿਬੂਬਾ ਸਿਰਾਜ ਨੂੰ ਨੋਬਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ। ਉਸ ਨੂੰ ਜੇਲ੍ਹ ਵਿਚ ਬੰਦ ਈਰਾਨੀ ਮਨੁੱਖੀ ਅਧਿਕਾਰ ਕਾਰਕੁਨ ਅਤੇ ਵਕੀਲ ਨਰਗਿਸ ਮੁਹੰਮਦੀ ਨਾਲ ਸਾਂਝੇ ਤੌਰ 'ਤੇ ਨਾਮਜ਼ਦ ਕੀਤਾ ਗਿਆ ਹੈ।

ਇਸ ਦੇ ਜੇਤੂ ਦਾ ਐਲਾਨ ਅਕਤੂਬਰ ਵਿਚ ਕੀਤਾ ਜਾਵੇਗਾ। ਤੁਹਾਨੂੰ ਦੱਸ ਦਈਏ ਕਿ ਤਾਲਿਬਾਨ ਤੋਂ ਸੱਤਾ ਹਥਿਆਉਣ ਤੋਂ ਬਾਅਦ ਜਿੱਥੇ ਔਰਤਾਂ ਦੇ ਅਧਿਕਾਰਾਂ ਲਈ ਕੰਮ ਕਰ ਰਹੇ ਸੈਂਕੜੇ ਕਾਰਕੁਨਾਂ ਨੇ ਅਫਗਾਨਿਸਤਾਨ ਛੱਡ ਦਿੱਤਾ ਸੀ ਤਾਂ ਉੱਥੇ ਹੀ ਸਿਰਾਜ ਅਡੋਲ ਖੜ੍ਹੀ ਰਹੀ। ਤਾਲਿਬਾਨ ਦੀਆਂ ਧਮਕੀਆਂ ਦੇ ਬਾਵਜੂਦ 75 ਸਾਲਾ ਸਿਰਾਜ ਔਰਤਾਂ ਅਤੇ ਲੜਕੀਆਂ ਦੇ ਅਧਿਕਾਰਾਂ ਦੀ ਵਕਾਲਤ ਕਰਦੀ ਰਹੀ ਹੈ। 

ਉਹ ਘਰੇਲੂ ਸ਼ੋਸ਼ਣ ਦਾ ਸ਼ਿਕਾਰ ਔਰਤਾਂ ਨੂੰ ਪਨਾਹ ਦੇਣ ਲਈ ਲਗਾਤਾਰ ਯਤਨ ਕਰ ਰਹੇ ਹਨ। ਉਹਨਾਂ ਨੂੰ ਨੋਬਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ ਕਰਨ ਵੇਲੇ ਉਹਨਾਂ ਦੀ ਹਿੰਮਤ ਅਤੇ ਯਤਨਾਂ ਨੂੰ ਧਿਆਨ ਵਿਚ ਰੱਖਿਆ ਗਿਆ ਸੀ। ਇਸ ਬਾਰੇ ਮਹਿਬੂਬਾ ਸਿਰਾਜ ਦਾ ਕਹਿਣਾ ਹੈ ਕਿ ਇਹ ਐਵਾਰਡ ਮਿਲਣਾ ਮੇਰੇ ਅਤੇ ਅਫ਼ਗਾਨਿਸਤਾਨ ਲਈ ਮਾਣ ਵਾਲੀ ਗੱਲ ਹੋਵੇਗੀ।