ਕੈਨੇਡਾ ਸਰਕਾਰ ਨੇ ਅਪ੍ਰੈਲ ਨੂੰ ‘ਸਿੱਖ ਵਿਰਾਸਤੀ ਮਹੀਨਾ’ ਐਲਾਨਿਆ

ਏਜੰਸੀ

ਖ਼ਬਰਾਂ, ਪੰਜਾਬੀ ਪਰਵਾਸੀ

ਬੀਸੀ ਦੇ ਲਿਬਰਲ ਸੰਸਦ ਮੈਂਬਰ ਸੁੱਖ ਧਾਲੀਵਾਲ ਵਲੋਂ ਕੈਨੇਡਾ ਦੀ ਸੰਸਦ ਨੇ ਵੀਰਵਾਰ ਨੂੰ ਬਿੱਲ ਪੇਸ਼ ਕੀਤਾ ਸੀ

Canada's government announces April 'Sikh Heritage Month'

ਵੈਨਕੂਵਰ: ਕੈਨੇਡਾ ਦੀ ਫੈਡਰਲ ਸਰਕਾਰ ਨੇ ਵਿਸਾਖੀ ਦੇ ਤਿਉਹਾਰ ਮੌਕੇ ਅਪਰੈਲ ਮਹੀਨੇ ਨੂੰ ਸਿੱਖ ਵਿਰਾਸਤੀ ਮਹੀਨਾ ਐਲਾਨ ਕਰ ਦਿਤਾ ਹੈ। ਬੀਸੀ ਦੇ ਲਿਬਰਲ ਸੰਸਦ ਮੈਂਬਰ ਸੁੱਖ ਧਾਲੀਵਾਲ ਵਲੋਂ ਕੈਨੇਡਾ ਦੀ ਸੰਸਦ ਨੇ ਵੀਰਵਾਰ ਨੂੰ ਬਿੱਲ ਪੇਸ਼ ਕੀਤਾ ਸੀ, ਜਿਸ ਨੂੰ ਸਦਨ ਨੇ ਪਾਸ ਕਰ ਦਿਤਾ। ਬਿੱਲ ‘ਸੀ-376’ ਨੂੰ ਕੈਨੇਡਾ ਦੇ ਹਾਊਸ ਆਫ਼ ਕਾਮਨਜ਼ ਨੇ ਅਪਰੈਲ ਨੂੰ ਸਿੱਖ ਵਿਰਾਸਤੀ ਮਹੀਨਾ ਐਲਾਨ ਕੀਤਾ।

ਜ਼ਿਕਰਯੋਗ ਹੈ ਕਿ ਕੈਨੇਡਾ ਦੇ ਕੁਝ ਸੂਬਿਆਂ ਤੇ ਅਮਰੀਕਾ ਦੇ ਕੁਝ ਸੂਬਿਆਂ ਨੇ ਪਹਿਲਾਂ ਹੀ ਅਪਰੈਲ ਮਹੀਨੇ ਨੂੰ ਸਿੱਖ ਵਿਰਾਸਤੀ ਮਹੀਨਾ ਐਲਾਨ ਕਰ ਦਿਤਾ ਸੀ ਪਰ ਹੁਣ ਕੈਨੇਡਾ ਸਰਕਾਰ ਨੇ ਦੇਸ਼ ਪੱਧਰ ’ਤੇ ਅਪਰੈਲ ਨੂੰ ਸਿੱਖ ਵਿਰਾਸਤੀ ਮਹੀਨੇ ਵਜੋਂ ਐਲਾਨ ਦਿਤਾ ਹੈ।

ਸੁੱਖ ਧਾਲੀਵਾਲ ਨੇ ਅਪਰੈਲ ਦੇ ਮਹੀਨੇ ਨੂੰ ਸਿੱਖ ਵਿਰਾਸਤੀ ਮਹੀਨੇ ਦੇ ਰੂਪ ਵਿਚ ਮਨਾਉਣ ਦਾ ਬਿੱਲ ਪੇਸ਼ ਇਹ ਨਿਸ਼ਚਿਤ ਕਰਦਾ ਹੈ ਕਿ ਕੈਨੇਡਾ ਭਰ ਵਿਚ ਸਿੱਖ ਕੈਨੇਡੀਅਨਾਂ ਦੇ ਯੋਗਦਾਨ ਅਤੇ ਇਤਿਹਾਸ ਨੂੰ ਸਾਲਾਨਾ ਮਾਨਤਾ ਦਿਤੀ ਜਾਂਦੀ ਹੈ। ਇਸ ਬਿੱਲ ਨੂੰ ਲਗਭੱਗ 20 ਮੈਂਬਰਾਂ ਨੇ ਸਮਰਥਨ ਦਿਤਾ ਜੋ ਪੰਜਾਬੀ ਮੂਲ ਦੇ ਸਨ।