ਪੰਜਾਬੀ ਨੌਜਵਾਨ ਦੀ ਕੈਲੇਫ਼ੋਰਨੀਆ ਵਿਚ ਸੜਕ ਹਾਦਸੇ ’ਚ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਲਗਭਗ 8 ਸਾਲ ਪਹਿਲਾਂ ਗਿਆ ਸੀ ਅਮਰੀਕਾ

Amritpal Singh

ਬਟਾਲਾ (ਪਪ) :  ਬਲਾਕ ਭੇਟ ਪੱਤਣ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਪ੍ਰਧਾਨ ਸਕੱਤਰ ਸਿੰਘ ਦੇ ਪੁੱਤਰ ਦੀ ਅਮਰੀਕਾ ਦੇ ਕੈਲੀਫ਼ੋਰਨੀਆ ਵਿਚ ਵਾਪਰੇ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਜਿਥੇ ਪ੍ਰਵਾਰ ਵਿਚ ਮਾਤਮ ਦਾ ਮਾਹੌਲ ਹੈ, ਉਥੇ ਹੀ ਇਲਾਕੇ ਭਰ ਵਿਚ ਵੀ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਮ੍ਰਿਤਕ ਅੰਮ੍ਰਿਤਪਾਲ ਸਿੰਘ ਉਥੇ ਟਰਾਲਾ ਚਲਾ ਕੇ ਗੁਜ਼ਾਰਾ ਕਰਦਾ ਸੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਰਾ ਪਰਮਿੰਦਰ ਸਿੰਘ ਨੇ ਦਸਿਆ ਉਸ ਦਾ ਭਰਾ ਅੰਮ੍ਰਿਤਪਾਲ ਸਿੰਘ ਲਗਭਗ 8 ਸਾਲ ਪਹਿਲਾਂ ਅਮਰੀਕਾ ਗਿਆ ਸੀ।

ਪਰਮਿੰਦਰ ਨੇ ਦਸਿਆ ਕਿ ਅੰਮ੍ਰਿਤਪਾਲ ਕੈਲੀਫ਼ੋਰਨੀਆ ਵਿਚ ਟਰਾਲਾ ਚਲਾਉਣ ਦਾ ਕੰਮ ਕਰਦਾ ਸੀ। ਉਹ ਅਪਣੇ ਟਰਾਲੇ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਕਿ ਰਸਤੇ ਵਿਚ ਵਾਪਰੇ ਸੜਕ ਹਾਦਸੇ ਦੌਰਾਨ ਉਸ ਦੀ ਮੌਤ ਹੋ ਗਈ। ਇਸ ਖ਼ਬਰ ਨਾਲ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ। ਇਸ ਮੌਕੇ ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਅਮ੍ਰਿਤਪਾਲ ਸਿੰਘ ਦੀ ਲਾਸ਼ ਪੰਜਾਬ ਲਿਆਉਣ 'ਚ ਪ੍ਰਵਾਰ ਦੀ ਮਦਦ ਕੀਤੀ ਜਾਵੇ।