ਚੰਗੇ ਭਵਿੱਖ ਲਈ ਮਨੀਲਾ ਗਏ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ
ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ 2 ਧੀਆਂ ਛੱਡ ਗਿਆ
ਕਪੂਰਥਲਾ: ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth) ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।
ਅਜਿਹਾ ਹੀ ਮਾਮਲਾ ਮਨੀਲਾ ਤੋਂ ਸਾਹਮਣੇ ਆਇਆ ਹੈ। ਜਿਥੇ ਪੰਜਾਬੀ ਨੌਜਵਾਨ ਦੀ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਸੰਦੀਪ ਸਿੰਘ ਪੁੱਤਰ ਬਖਸ਼ੀਸ਼ ਸਿੰਘ ਵਾਸੀ ਪਿੰਡ ਸੁੰਨੜਵਾਲ (ਕਪੂਰਥਲਾ) ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਸੰਦੀਪ ਸਿੰਘ ਕਰੀਬ ਢਾਈ ਸਾਲ ਪਹਿਲਾਂ ਮਨੀਲਾ ਗਿਆ ਸੀ ਅਤੇ ਉਹ ਆਪਣੇ ਦੋਸਤ ਨਾਲ ਪਹਾੜੀ ਇਲਾਕੇ ’ਚ ਘੁੰਮਣ ਗਿਆ ਸੀ ਅਤੇ ਦੇਰ ਰਾਤ ਉੱਥੇ ਕਥਿਤ ਤੌਰ ’ਤੇ ਸ਼ਰਾਬ ਪੀ ਕੇ ਆਪਸ ਵਿਚ ਲੜਾਈ ਹੋਣ ’ਤੇ ਪਹਾੜੀ ਤੋਂ ਡਿੱਗਣ ਕਾਰਨ ਸੰਦੀਪ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ 2 ਬੇਟੀਆਂ ਨੂੰ ਛੱਡ ਗਿਆ ਹੈ। ਸੰਦੀਪ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।