ਪੰਜਾਬੀ ਨੌਜਵਾਨ ਦਾ ਮਨੀਲਾ 'ਚ ਗੋਲੀਆਂ ਮਾਰ ਕੇ ਕਤਲ, ਚੰਗੇ ਭਵਿੱਖ ਲਈ ਗਿਆ ਸੀ ਵਿਦੇਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

7 ਸਾਲ ਪਹਿਲਾਂ ਵਿਦੇਸ਼ ਗਿਆ ਸੀ ਮ੍ਰਿਤਕ ਨੌਜਵਾਨ

punjab

 

ਰਾਏਕੋਟ : ਚੰਗੇ ਭਵਿੱਖ ਲਈ ਮਨੀਲੇ ਗਏ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕ ਕਤਲ ਕਰ ਦਿੱਤੀ ਗਿਆ।  ਮ੍ਰਿਤਕ ਨੌਜਵਾਨ ਦੀ ਪਹਿਚਾਣ ਹਰਵਿੰਦਰ ਸਿੰਘ ਉਰਫ ਰਿੰਕੂ (35) ਪੁੱਤਰ ਸਵ. ਅਮਰਜੀਤ ਸਿੰਘ ਵਜੋਂ ਹੋਈ ਹੈ। 

 

 

ਜਾਣਕਾਰੀ ਅਨੁਸਾਰ ਪਿੰਡ ਬਰ੍ਹਮੀ ਦਾ ਨੌਜਵਾਨ ਹਰਵਿੰਦਰ ਸਿੰਘ ਪਿਛਲੇ 6-7 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਮਨੀਲਾ ਗਿਆ ਸੀ। ਹਰਵਿੰਦਰ ਸਿੰਘ ਦਾ ਬੀਤੀ ਸਵੇਰੇ ਮਨੀਲਾ ਵਿਖੇ ਲੁਟੇਰਿਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

 

ਮ੍ਰਿਤਕ ਦਾ ਛੋਟਾ ਭਰਾ ਸਤਵਿੰਦਰ ਸਿੰਘ ਬੱਗਾ (33) ਜੋ ਕਰੀਬ 15 ਸਾਲ ਪਹਿਲਾਂ ਮਨੀਲਾ ਗਿਆ ਸੀ ਤੇ ਪਰਿਵਾਰ ਸਮੇਤ ਮਨੀਲਾ ’ਚ ਰਹਿੰਦਾ ਹੈ, ਦੀ ਪਤਨੀ ਦਾ ਫੋਨ ਆਇਆ ਕਿ ਹਰਵਿੰਦਰ ਸਿੰਘ ਦਾ ਲੁਟੇਰਿਆਂ ਨੇ ਕਤਲ ਕਰ ਦਿੱਤਾ ਹੈ, ਜਿਸ ਨਾਲ ਪਿੰਡ ਤੇ ਇਲਾਕੇ ’ਚ ਸੋਗ ਫੈਲ ਗਿਆ ਹੈ। ਮ੍ਰਿਤਕ ਦਾ ਮਨੀਲਾ 'ਚ ਆਪਣਾ ਫਾਈਨਾਂਸ ਦਾ ਕਾਰੋਬਾਰ ਸੀ। ਮ੍ਰਿਤਕ ਆਪਣੇ ਪਿੱਛੇ ਪਤਨੀ ਹਰਜੀਤ ਕੌਰ, 2 ਬੱਚੇ ਲੜਕਾ ਤੇ ਲੜਕੀ ਛੱਡ ਗਿਆ ਹੈ।