Sri Muktsar Sahib News: ਸ੍ਰੀ ਮੁਕਤਸਰ ਸਾਹਿਬ ਦੀ ਧੀ ਨੇ ਕੈਨੇਡਾ ਵਿਚ ਚਮਕਾਇਆ ਨਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

Sri Muktsar Sahib News: ਰਾਜਬੀਰ ਕੌਰ ਕੈਨੇਡਾ ਪੁਲਿਸ ਦੀ ਪਹਿਲੀ ਦਸਤਾਰਧਾਰੀ ਸਿੱਖ ਮਹਿਲਾ ਕੈਡਿਟ ਬਣੀ

Rajbir Kaur Sri Muktsar Sahib's daughter makes a name for herself in Canada

Rajbir Kaur Sri Muktsar Sahib's daughter makes a name for herself in Canada: ਪੰਜਾਬੀਆਂ ਨੇ ਪੂਰੀ ਦੁਨੀਆਂ ਵਿਚ ਅਪਣੀ ਮਿਹਨਤ ਨਾਲ ਚੰਗਾ ਨਾਮਣਾ ਖਟਿਆ ਹੈ। ਮਿਹਨਤ ਨਾਲ ਪੰਜਾਬੀਆਂ ਨੇ ਹਰ ਮੁਕਾਮ ਸਰ ਕੀਤਾ ਹੈ। ਸ੍ਰੀ ਮੁਕਸਤਰ ਸਾਹਿਬ ਦੇ ਨੇੜਲੇ ਪਿੰਡ ਥਾਂਦੇਵਾਲਾ ਦੀ ਧੀ ਨੇ ਵੀ ਕੈਨੇਡਾ ਵਿਚ ਪੰਜਾਬ ਦਾ ਨਾਂ ਚਮਕਾਇਆ ਹੈ। ਰਾਜਬੀਰ ਕੌਰ ਕੈਨੇਡਾ ਦੀ ‘ਰੌਇਲ ਕੈਨੇਡੀਅਨ ਮਾਊਂਟਿਡ ਪੁਲਿਸ’ ਵਿਚ ਕੈਡਿਟ ਵਜੋਂ ਭਰਤੀ ਹੋਣ ਵਾਲੀ ਪਹਿਲੀ ਦਸਤਾਰਧਾਰੀ ਮਹਿਲਾ ਬਣ ਗਈ ਹੈ।

ਉਸ ਦੀ ਇਸ ਪ੍ਰਾਪਤੀ ’ਤੇ ਪਿੰਡ ਥਾਂਦੇਵਾਲਾ ਵਿਚ ਉਸ ਦੇ ਪਿਤਾ ਇਕੱਤਰ ਸਿੰਘ, ਮਾਤਾ ਕੁਲਵਿੰਦਰ ਕੌਰ ਅਤੇ ਭਰਾ ਬੇਅੰਤ ਸਿੰਘ ਤੇ ਪਿੰਡ ਵਾਸੀਆਂ ਵਿੱਚ ਖ਼ੁਸ਼ੀ ਦੀ ਲਹਿਰ ਹੈ। ਭਰਾ ਬੇਅੰਤ ਸਿੰਘ ਨੇ ਦੱਸਿਆ ਕਿ ਉਸ ਦੀ ਭੈਣ ਰਾਜਬੀਰ ਕੌਰ ਦਾ ਪੀਸੀਐੱਸ ਜਾਂ ਪੀਪੀਐੱਸ ਅਧਿਕਾਰੀ ਬਣਨ ਦਾ ਸੁਫ਼ਨਾ ਸੀ ਜੋ ਉਸ ਨੇ ਹੁਣ ਕੈਨੇਡਾ  ਪੁਲਿਸ ਵਿੱਚ ਭਰਤੀ ਹੋ ਕੇ ਪੂਰਾ ਕੀਤਾ ਹੈ। ਰਾਜਵੀਰ ਕੌਰ 2016 ਵਿੱਚ ਕੈਨੇਡਾ ਗਈ ਸੀ।

ਉਸ ਨੇ ਆਪਣੀ ਮੁੱਢਲੀ ਪੜ੍ਹਾਈ ਪਿੰਡ ਥਾਂਦੇਵਾਲਾ ਦੇ ਹੀ ਸਕੂਲ ਤੋਂ ਪ੍ਰਾਪਤ ਕੀਤੀ। ਰਾਜਬੀਰ ਕੌਰ ਨੇ ਕੈਨੇਡਾ ਵਿੱਚ ਵਾਲਮਾਰਟ ਦੀ ਨੌਕਰੀ ਕਰਦਿਆਂ ਨਾਲ-ਨਾਲ ਕੈਨੇਡਾ ਪੁਲਿਸ ਲਈ ਵੀ ਤਿਆਰੀ ਜਾਰੀ ਰੱਖੀ। ਹੁਣ ਉਸ ਨੂੰ ਸਸਕੈਚਵਨ, ਕੈਨੇਡਾ ਵਿੱਚ ਰੌਇਲ ਕੈਨੇਡੀਅਨ ਮਾਊਂਟਿਡ ਪੁਲਿਸ ਵਿੱਚ ਨੌਕਰੀ ਮਿਲੀ ਹੈ।