ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਟਰੱਕ ਹਾਦਸੇ 'ਚ ਹੋਈ ਮੌਤ
ਜ਼ਿਲ੍ਹਾ ਲੁਧਿਆਣਾ ਦੇ ਪਿੰਡ ਬੱਲੀਏਵਾਲ ਦਾ ਰਹਿਣ ਵਾਲਾ ਸੀ ਮ੍ਰਿਤਕ
File photo
ਲੁਧਿਆਣਾ: ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth) ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।
ਅਜਿਹਾ ਹੀ ਮਾਮਲਾ ਅਮਰੀਕਾ ਦੇ ਫਰਿਜ਼ਨੋ ਤੋਂ ਸਾਹਮਣੇ ਆਇਆ ਹੈ, ਜਿੱਥੇ ਪੰਜਾਬੀ ਟਰੱਕ ਡਰਾਈਵਰ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਪ੍ਰੀਤ ਸ਼ੇਰ ਗਿੱਲ ਜੋ ਕਿ ਪੰਜਾਬ ਦੇ ਜ਼ਿਲਾ ਲੁਧਿਆਣਾ ਦੇ ਪਿੰਡ ਬੱਲੀਏਵਾਲ ਦਾ ਰਹਿਣ ਵਾਲਾ ਸੀ।
ਇਹ ਹਾਦਸਾ ਹਾਲ-ਬਰੁੱਕ ਐਰੀਜ਼ੋਨਾਂ ਏਰੀਏ 'ਚ ਫਰੀਵੇਅ 40 ਈਸਟ ਬੌਂਡ 'ਤੇ ਵਾਪਰਿਆ। ਪ੍ਰੀਤ ਸ਼ੇਰ ਗਿੱਲ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।