ਪੰਜਾਬ ਸਮੇਤ ਉੱਤਰ ਭਾਰਤੀ ਸੂਬਿਆਂ ਵਿਚ ਬਾਰਿਸ਼ ਨੇ ਵਧਾਈ ਠੰਢ, ਏਅਰ ਇੰਡੀਆ ਦੀਆਂ ਫਲਾਈਟਾਂ ਰੱਦ

ਏਜੰਸੀ

ਖ਼ਬਰਾਂ, ਪੰਜਾਬੀ ਪਰਵਾਸੀ

ਸ਼ ਦੀ ਰਾਜਧਾਨੀ ਦਿੱਲੀ-ਐਨਸੀਆਰ ਸਮੇਤ ਭਾਰਤ ਦੇ ਕਈ ਸੂਬਿਆਂ ਵਿਚ ਪਿਛਲੇ 24 ਘੰਟਿਆਂ ਤੋਂ ਮੌਸਮ ਬਦਲ ਗਿਆ ਹੈ।

Rain

ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ-ਐਨਸੀਆਰ ਸਮੇਤ ਭਾਰਤ ਦੇ ਕਈ ਸੂਬਿਆਂ ਵਿਚ ਪਿਛਲੇ 24 ਘੰਟਿਆਂ ਤੋਂ ਮੌਸਮ ਬਦਲ ਗਿਆ ਹੈ। ਮੌਸਮ ਵਿਭਾਗ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਦਿੱਲੀ ਐਨਸੀਆਰ, ਪੰਜਾਬ, ਰਾਜਸਥਾਨ, ਮੱਧ ਪ੍ਰਦੇਸ਼ ਸਮੇਤ ਉੱਤਰ ਭਾਰਤ ਦੇ ਕਈ ਸੂਬਿਆਂ ਵਿਚ ਭਾਰੀ ਬਾਰਿਸ਼ ਹੋ ਰਹੀ ਹੈ, ਉੱਥੇ ਦੂਜੇ ਪਾਸੇ ਪਹਾੜਾਂ ‘ਤੇ ਭਾਰੀ ਬਰਫਵਾਰੀ ਹੋ ਰਹੀ ਹੈ।

ਕਈ ਸੂਬਿਆਂ ਵਿਚ ਗੜ੍ਹੇ ਪੈਣ ਦੀ ਜਾਣਕਾਰੀ ਵੀ ਮਿਲੀ ਹੈ। ਦੱਸ ਦਈਏ ਕਿ ਦਿੱਲੀ-ਐਨਸੀਆਰ ਵਿਚ ਵੀਰਵਾਰ ਨੂੰ ਕਾਫ਼ੀ ਬਾਰਿਸ਼ ਹੋਈ ਅਤੇ ਇਹ ਬਾਰਿਸ਼ ਅਗਲੇ 24 ਘੰਟਿਆਂ ਤੱਕ ਜਾਰੀ ਰਹਿ ਸਕਦੀ ਹੈ। ਭਾਰੀ ਬਾਰਿਸ਼ ਨੂੰ ਦੇਖਦੇ ਹੋਏ ਹਵਾਈ ਕੰਪਨੀ ਏਅਰ ਇੰਡੀਆ ਨੇ ਅਪਣੀਆਂ ਕਈ ਫਲਾਈਟਾਂ ਰੱਦ ਕਰ ਦਿੱਤੀਆਂ ਹਨ। ਇਸ ਦੀ ਜਾਣਕਾਰੀ ਏਅਰ ਇੰਡੀਆ ਨੇ ਟਵੀਟ ਕਰਕੇ ਦਿੱਤੀ ਹੈ।

ਏਅਰ ਇੰਡੀਆ ਨੇ ਟਵੀਟ ਕਰਕੇ ਦੱਸਿਆ ਕਿ ਦਿੱਲੀ ‘ਚ ਭਾਰੀ ਬਾਰਿਸ਼ ਕਾਰਨ ਇਹਨਾਂ ਫਲਾਈਟਾਂ ਨੂੰ ਡਾਇਵਰਟ ਕਰ ਦਿੱਤਾ ਗਿਆ ਹੈ। ਗ੍ਰੇਟਰ ਨੋਇਡਾ ਵਿਚ ਵੀ ਤਾਪਮਾਨ ਕਾਫੀ ਹੇਠਾਂ ਆ ਗਿਆ ਹੈ। ਮੌਸਮ ਵਿਭਾਗ ਵੱਲੋਂ ਦੋ ਦਿਨਾਂ ਤੱਕ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਉਤਰਾਖੰਡ ਵਿਚ ਵੀ ਵੀਰਵਾਰ ਨੂੰ ਇਸ ਸੀਜ਼ਨ ਦੀ ਭਾਰੀ ਬਰਫਵਾਰੀ ਹੋਈ, ਜਿਸ ਨਾਲ ਪੂਰੇ ਸੂਬੇ ਵਿਚ ਠੰਢ ਕਾਫੀ ਵਧ ਗਈ ਹੈ। ਪਹਾੜੀ ਖੇਤਰਾਂ ਵਿਚ ਬੁੱਧਵਾਰ ਰਾਤ ਤੋਂ ਲਗਾਤਾਰ ਬਰਫਵਾਰੀ ਜਾਰੀ ਹੈ, ਜਿਸ ਨਾਲ ਕੇਦਾਰਨਾਥ ਅਤੇ ਬਦਰੀਨਾਥ ਮੰਦਰ ਸਮੇਤ ਕਈ ਇਲਾਕੇ ਬਰਫ ਜੀ ਚਾਦਰ ਨਾਲ ਢਕੇ ਗਏ। ਕਸ਼ਮੀਰ ਅਤੇ ਸ਼ਿਮਲਾ ਵਿਚ ਵੀ ਬਰਫਵਾਰੀ ਦੀ ਜਾਣਕਾਰੀ ਮਿਲੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।