Punjabi youth shot death in Manila: ਮਨੀਲਾ 'ਚ ਪੰਜਾਬੀ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
Punjabi youth shot death in Manila: ਮੋਗਾ ਦੇ ਲੰਡੇ ਪਿੰਡ ਦਾ ਰਹਿਣ ਵਾਲਾ ਸੀ ਮ੍ਰਿਤਕ
Punjabi youth shot death in Manila News in punjabi: ਮਨੀਲਾ ਤੋਂ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ। ਨੌਜਵਾਨ ਦੀ ਪਹਿਚਾਣ ਸੁਖਚੈਨ ਸਿੰਘ ਉਰਫ ਚੈਨੇ ਵਜੋਂ ਹੋਈ ਹੈ।
ਇਹ ਵੀ ਪੜ੍ਹੋ: Health News: ਗੁੜ ਤੋਂ ਤਿਆਰ ਚਾਹ ਦੀ ਵਰਤੋਂ ਕਰਨ ਨਾਲ ਮਿੰਟਾਂ ਵਿਚ ਸਿਰਦਰਦ ਤੋਂ ਮਿਲਦੈ ਛੁਟਕਾਰਾ
ਪਿੰਡ ਲੰਡੇ ਦੇ ਸਾਬਕਾ ਪੰਚ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਕਮ ਸਿੰਘ ਸਰਾ ਦੇ ਦੋ ਲੜਕੇ ਲੱਖਾ ਅਤੇ ਸੁਖਚੈਨ ਸਿੰਘ ਉਰਫ਼ ਚੈਨਾ ਫਿਲਪੀਨਜ਼ ਵਿਚ ਰੋਜ਼ੀ ਰੋਟੀ ਲਈ ਗਏ ਸਨ। ਲੱਖਾ ਪਿਛਲੇ ਦਿਨੀਂ ਘਰ ਵਿਚ ਆਖੰਡ ਪਾਠ ਦੇ ਭੋਗ ਸਬੰਧੀ ਪਿੰਡ ਆਇਆ ਸੀ।
ਇਹ ਵੀ ਪੜ੍ਹੋ: Household Tips: ਆਉ ਬਣਾਈਏ ਪਨੀਰ ਮਖ਼ਮਲੀ
ਜਦਕਿ ਚੈਨਾ ਬਾਹਰ ਹੀ ਸੀ। ਚੈਨਾ ਤੇ ਲੰਡੇ ਪਿੰਡ ਦਾ ਇਕ ਹੋਰ ਲੜਕਾ ਬੀਤੀ ਦੇਰ ਰਾਤ ਮਨੀਲਾ ਵਿਚ ਘਰ ਦਾ ਸਾਮਾਨ ਖਰੀਦ ਕੇ ਵਾਪਸ ਆ ਰਹੇ ਸਨ ਤਾਂ ਹਮਲਾਵਰਾਂ ਨੇ ਚੈਨੇ ਦੇ ਸਿਰ ਵਿਚ ਕਈ ਗੋਲੀਆਂ ਮਾਰ ਦਿੱਤੀਆਂ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦ ਕਿ ਦੂਜੇ ਲੜਕੇ ਦਾ ਬਚਾਅ ਹੋ ਗਿਆ।