ਵੋਟਿੰਗ ਮਸ਼ੀਨਾਂ ਦੀ ਭਰੋਸੇਯੋਗਤਾ ਲਈ 21 ਵਿਰੋਧੀ ਪਾਰਟੀਆਂ ਸੁਪਰੀਮ ਕੋਰਟ ਪੁੱਜੀਆਂ, ਸੁਣਵਾਈ ਭਲਕੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਸੁਪਰੀਮ ਕੋਰਟ 'ਚ ਭਲਕੇ ਹੋਵੇਗੀ ਸੁਣਵਾਈ

EVM

ਨਵੀਂ ਦਿੱਲੀ : ਲੋਕ ਸਭਾ ਚੋਣਾਂ ਸ਼ੁਰੂ ਹੋਣ 'ਚ ਇੱਕ ਮਹੀਨੇ ਤੋਂ ਵੀ ਘੱਟ ਸਮਾਂ ਰਹਿ ਗਿਆ ਹੈ। ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਦੀ ਭਰੋਸੇਯੋਗਤਾ ਲਈ 21 ਵਿਰੋਧੀ ਪਾਰਟੀਆਂ ਸੁਪਰੀਮ ਕੋਰਟ ਪਹੁੰਚ ਗਈਆਂ ਹਨ। ਅਦਾਲਤ 'ਚ ਸੁਣਵਾਈ ਭਲਕੇ ਹੋਵੇਗੀ।

ਪਟੀਸ਼ਨਕਰਤਾਵਾਂ ਦੀ ਮੰਗ ਹੈ ਕਿ ਈਵੀਐਮ ਮਸ਼ੀਨਾਂ ਦੇ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਉਨ੍ਹਾਂ ਦੀ ਮੰਗ ਹੈ ਕਿ 50 ਫ਼ੀਸਦੀ ਵੋਟਿੰਗ ਮਸ਼ੀਨਾਂ ਨੂੰ ਵੀਵੀਪੈਟ ਨਾਲ ਜੋੜਿਆ ਜਾਵੇ। ਅਦਾਲਤ ਜਾਣ ਵਾਲੀਆਂ ਪਾਰਟੀਆਂ 'ਚ ਕਾਂਗਰਸ, ਚੰਦਰਬਾਬੂ ਨਾਇਡੂ ਦੀ ਤੇਲਗੂ ਦੇਸ਼ਮ ਪਾਰਟੀ, ਸ਼ਰਦ ਪਵਾਰ ਦੀ ਐਨ.ਸੀ.ਪੀ. ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ, ਲੈਫ਼ਟ ਪਾਰਟੀਆਂ, ਸਮਾਜਵਾਦੀ ਪਾਰਟੀ ਅਤੇ ਬਸਪਾ ਮੁੱਖ ਹਨ।

ਜ਼ਿਕਰਯੋਗ ਹੈ ਕਿ ਸਾਲ 2017 'ਚ ਭਾਜਪਾ ਨੇ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ 'ਚ ਵੱਡੀ ਜਿੱਤ ਪ੍ਰਾਪਤ ਕੀਤੀ ਸੀ। ਉਦੋਂ ਵਿਰੋਧੀ ਪਾਰਟੀਆਂ ਨੇ ਦੋਸ਼ ਲਗਾਇਆ ਸੀ ਕਿ ਵੋਟਿੰਗ ਮਸ਼ੀਨਾਂ ਨਾਲ ਗੜਬੜੀ ਕੀਤੀ ਗਈ ਹੈ। ਮਾਇਆਵਤੀ ਨੇ ਦੁਬਾਰਾ ਚੋਣ ਕਰਵਾਉਣ ਦੀ ਮੰਗ ਕੀਤੀ ਸੀ।