ਕੈਨੇਡਾ ’ਚ ਸੜਕ ਹਾਦਸੇ ਦੌਰਾਨ ਪੰਜ ਭਾਰਤੀ ਵਿਦਿਆਰਥੀਆਂ ਦੀ ਮੌਤ, 2 ਜ਼ਖਮੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਕੈਨੇਡਾ ਦੇ ਟੋਰਾਂਟੋ ਵਿਚ ਇਕ ਸੜਕ ਹਾਦਸੇ ਵਿਚ ਪੰਜ ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਹਸਪਤਾਲ ਵਿਚ ਦਾਖਲ ਹਨ।

Road accident in Canada, five Indian students killed

 

ਟੋਰਾਂਟੋ:  ਕੈਨੇਡਾ ਦੇ ਟੋਰਾਂਟੋ ਵਿਚ ਇਕ ਸੜਕ ਹਾਦਸੇ ਵਿਚ ਪੰਜ ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਹਸਪਤਾਲ ਵਿਚ ਦਾਖਲ ਹਨ। ਇਹ ਜਾਣਕਾਰੀ ਕੈਨੇਡਾ ਵਿਚ ਭਾਰਤ ਦੇ ਹਾਈ ਕਮਿਸ਼ਨਰ ਅਜੇ ਬਿਸਾਰੀਆ ਨੇ ਦਿੱਤੀ। ਉਹਨਾਂ ਇਹ ਵੀ ਕਿਹਾ ਕਿ ਟੋਰਾਂਟੋ ਵਿਚ ਭਾਰਤੀ ਕੌਂਸਲੇਟ ਜਨਰਲ ਦੀ ਟੀਮ ਮਦਦ ਲਈ ਪੀੜਤਾਂ ਦੇ ਦੋਸਤਾਂ ਨਾਲ ਸੰਪਰਕ ਵਿਚ ਹੈ। ਸਥਾਨਕ ਮੀਡੀਆ ਮੁਤਾਬਕ ਇਹ ਹਾਦਸਾ ਵੈਨ ਅਤੇ ਟਰਾਲੇ ਦੀ ਟੱਕਰ ਕਾਰਨ ਵਾਪਰਿਆ।

Tweet

ਹਾਦਸੇ ਵਿਚ ਹਰਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਕਰਨਪਾਲ ਸਿੰਘ, ਮੋਹਿਤ ਚੌਹਾਨ ਅਤੇ ਪਵਨ ਕੁਮਾਰ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਉਮਰ 21 ਤੋਂ 24 ਸਾਲ ਦਰਮਿਆਨ ਦੱਸੀ ਜਾ ਰਹੀ ਹੈ। ਸਾਰੇ ਮ੍ਰਿਤਕ ਵਿਦਿਆਰਥੀ ਗ੍ਰੇਟਰ ਟੋਰਾਂਟੋ ਅਤੇ ਮਾਂਟਰੀਅਲ ਇਲਾਕੇ ਦੇ ਰਹਿਣ ਵਾਲੇ ਹਨ। ਇਹਨਾਂ ਨੌਜਵਾਨਾਂ ਵਿਚ ਬਟਾਲਾ ਦੇ ਨਜ਼ਦੀਕ ਕਸਬਾ ਅੰਮੋਨੰਗਲ ਦਾ ਇਕ ਨੌਜਵਾਨ ਵੀ ਸ਼ਾਮਲ ਹੈ।

Tragic accident

ਮ੍ਰਿਤਕ ਨੌਜਵਾਨ ਕਰਨਪਾਲ ਸਿੰਘ ਪੁੱਤਰ ਪਰਜੀਤ ਸਿੰਘ ਵਾਸੀ ਅੰਮੋਨੰਗਲ ਕੈਨੇਡਾ ਪੜ੍ਹਾਈ ਕਰਨ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਮ੍ਰਿਤਕ ਕਰਨਪਾਲ ਸਿੰਘ ਦੇ ਪ੍ਰਵਾਰਕ ਮੈਂਬਰਾਂ ਨੇ ਦਸਿਆ ਕਿ ਕਰਨਪਾਲ ਜਨਵਰੀ 2021 ’ਚ ਕੈਨੇਡਾ ਦੇ ਮਾਂਟਰੀਅਲ ਪੜ੍ਹਾਈ ਲਈ ਗਿਆ ਸੀ।

Road accident in Canada

ਉਹਨਾਂ ਦਸਿਆ ਕਿ ਬੀਤੀ ਰਾਤ ਕੈਨੇਡਾ ਤੋਂ ਫੋਨ ਆਇਆ ਸੀ ਕਿ ਕਰਨਪਾਲ ਸਿੰਘ ਅਪਣੇ ਸਾਥੀ ਵਿਦਿਆਰਥੀਆਂ ਨਾਲ ਮੋਨਟ੍ਰੀਅਲ ਤੋਂ ਪੇਪਰ ਦੇ ਕੇ ਵਾਪਸ ਬਰੈਂਪਟਨ ਆ ਰਹੇ ਸਨ ਕਿ ਰਸਤੇ ’ਚ ਉਹਨਾਂ ਦੀ ਕਾਰ ਇਕ ਟਰਾਲੇ ਨਾਲ ਟਕਰਾ ਗਈ, ਜਿਸ ਨਾਲ ਮੌਕੇ ’ਤੇ ਹੀ ਕਰਨਪਾਲ ਸਿੰਘ ਸਮੇਤ 5 ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਹਾਦਸੇ ਦੌਰਾਨ 2 ਹੋਰ ਵਿਦਿਆਰਥੀ ਜਿਨ੍ਹਾਂ ’ਚ ਇਕ ਲੜਕੀ ਵੀ ਹੈ, ਗੰਭੀਰ ਜ਼ਖ਼ਮੀ ਹਨ, ਜਿਨ੍ਹਾਂ ਨੂੰ ਇਕ ਹਸਪਤਾਲ ’ਚ ਇਲਾਜ ਲਈ ਦਾਖ਼ਲ ਕਰਵਾਇਆ ਹੈ। ਮ੍ਰਿਤਕ ਨੌਜਵਾਨ ਦੇ ਪ੍ਰਵਾਰ ਨਾਲ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਨਵੇਂ ਚੁਣੇ ਗਏ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਵੀ ਨਾਲ ਦੁੱਖ ਸਾਂਝਾ ਕੀਤਾ ਹੈ। ਮ੍ਰਿਤਕ ਨੌਜਵਾਨ ਦੇ ਪ੍ਰਵਾਰਕ ਮੈਂਬਰਾਂ ਦੇ ਗੁਹਾਰ ਲਾਈ ਹੈ ਕਿ ਉਹਨਾਂ ਦੇ ਪੁੱਤਰ ਦੀ ਦੇਹ ਜਲਦ ਪਿੰਡ ਭੇਜੀ ਜਾਵੇ ।