Italiy News : ਇਟਲੀ ਦੇ ਸ਼ਹਿਰ ਨੌਵੇਂਲਾਰਾ ਵਿੱਚ ਸਜਾਇਆ ਗਿਆ ਮਹਾਨ ਨਗਰ ਕੀਰਤਨ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

Italiy News : ਗਰ ਕੀਰਤਨ ਵੱਡੀ ਗਿਣਤੀ ’ਚ ਸਿੱਖ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ

ਇਟਲੀ ਦੇ ਸ਼ਹਿਰ ਨੌਵੇਂਲਾਰਾ ਵਿੱਚ ਸਜਾਇਆ ਗਿਆ ਮਹਾਨ ਨਗਰ ਕੀਰਤਨ 

Milan News in Punjabi : ਖਾਲਸਾ ਪੰਥ ਦੇ ਪ੍ਰਗਟ ਦਿਹਾੜੇ ਨੂੰ ਸਮਰਪਿਤ ਇਟਲੀ ਦੇ ਸ਼ਹਿਰ ਨੌਵੇਂਲਾਰਾਂ ਵਿੱਚ ਪੈਂਦੇ ਪੁਰਾਤਨ ਗੁਰਦੁਆਰਾ ਸਿੰਘ ਸਭਾ ਨੌਵੇਂਲਾਰਾ ( ਰਿਜੋਮੀਲੀਆ)  ਦੀ ਸੰਗਤਾਂ ਵੱਲੋਂ ਹਰ ਸਾਲ ਦੀ ਤਰ੍ਹਾਂ ਵਿਸਾਖੀ ਦੀ ਦਿਹਾੜੇ ਤੇ ਮਹਾਨ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਥਾਨਕ ਸਿੱਖ ਸੰਗਤਾਂ ਦੇ ਸਹਿਯੋਗ ਦੇ ਨਾਲ ਸਜਾਏ। ਨਗਰ ਕੀਰਤਨ ਵੱਡੀ ਗਿਣਤੀ ’ਚ ਸਿੱਖ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਸੇਵਾਦਾਰਾਂ ਵੱਲੋ ਆਈਆਂ ਸਿੱਖ ਸੰਗਤਾਂ ਦੀ ਸੇਵਾ ਲੰਗਰਾਂ ਪ੍ਰਬੰਧ ਕਰਕੇ ਸੇਵਾਵਾਂ ਨਿਭਾਈਆਂ ਗਈਆਂ।

ਪੰਜ ਪਿਆਰਿਆਂ ਦੀ ਅਗਵਾਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਨਗਰ ਕੀਰਤਨ ਨੇ ਨੌਵੇਲਾਰਾ ਸ਼ਹਿਰ ਦੀ ਪ੍ਰਕਿਰਿਮਾ ਕੀਤੀ ਸੰਗਤਾਂ ਵੱਲੋਂ ਥਾਂ-ਥਾਂ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ। ਇਸ ਦੌਰਾਨ ਯੂਨੀਅਨ ਸਿੱਖ ਇਟਲੀ ਦੀ ਸਮੁੱਚੀ ਲੀਡਰਸ਼ਿਪ ਤੋਂ ਇਲਾਵਾ ਸਥਾਨਕ ਨਗਰ ਕੀਰਤਨ ਦੇ ਅਧਿਕਾਰੀਆਂ ਤੋਂ ਇਲਾਵਾ ਕਈ ਹੋਰ ਉੱਚ ਅਧਿਕਾਰੀ ਵੀ ਮੌਜੂਦ ਸਨ। ਜਿੰਨਾਂ ਵੱਲੋਂ ਇਸ ਮੌਕੇ ਪਹੁੱਚ ਕਰ ਕੇ ਸਿੱਖ ਸੰਗਤਾਂ ਨੂੰ ਨਗਰ ਕੀਰਤਨ ਅਤੇ ਖਾਲਸਾ ਸਾਜਨਾ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਅਤੇ ਹਾਜ਼ਰੀਆਂ ਭਰੀਆਂ। ਆਏ ਹੋਏਂ ਜਥਿਆਂ ਦੌਰੇ ਗੌਰਵਮਈ ਸਿੱਖ ਇਤਿਹਾਸ ਸਰਵਣ ਕਰਵਾਇਆ ਗਿਆ।  ਗੁਰੂ ਸਾਹਿਬ ਦੀਆਂ ਲਾਡਲੀਆਂ ਫ਼ੌਜਾਂ ਨਿਹੰਗ ਸਿੰਘਾਂ ਦੁਆਰਾ ਗੱਤਕਾ ਕਲ੍ਹਾ ਦੇ ਜੌਹਰ ਵਿਖਾਏ ਗਏ।

(For more news apart from  A grand Nagar Kirtan was held in the Italian city of Novembra News in Punjabi, stay tuned to Rozana Spokesman)